- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਸੀ.ਆਰ.ਪੀ.ਐਫ. ਦੇ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਨੂੰ ਪ੍ਰਵਾਨਗੀ
ਚੰਡੀਗੜ – ਪੰਜਾਬ ਮੰਤਰੀ ਮੰਡਲ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਪ੍ਰਤੀ ਮਹੀਨਾ 10000 ਰੁਪਏ ਪੈਨਸ਼ਨ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਉਨਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਵਿਖੇ ਮਿਲੇ ਸਨ ਅਤੇ ਉਨਾਂ ਨੂੰ ਹਰ ਸਰਕਾਰੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਰੌਲੀ ਪਿੰਡ ਵਿਖੇ ਦਰਸ਼ਨ ਸਿੰਘ ਦੇ ਘਰ ਜਾ ਕੇ ਉਨਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪੈਨਸ਼ਨ ਦੇਣ ਦਾ ਐਲਾਨ ਕੀਤਾ ਸੀ ਕਿਉਂਕਿ ਉਨਾਂ ਦਾ ਹੋਰ ਕੋਈ ਬੱਚਾ ਨਹੀਂ ਹੈ ਅਤੇ ਕੁਲਵਿੰਦਰ ਸਿੰਘ ਅਜੇ ਕੁਵਾਰਾ ਹੀ ਸੀ। ਉਨਾਂ ਉਸ ਸਮੇਂ ਕਿਹਾ ਸੀ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਵਿਭਾਗ ਵੱਲੋਂ ਪੈਨਸ਼ਨ ਸਬੰਧੀ ਇਕ ਏਜੰਡਾ ਪੇਸ਼ ਕੀਤਾ ਜਾਵੇਗਾ।ਇਹ ਪੈਨਸ਼ਨ ਸ਼ਹੀਦ ਦੇ ਵਾਰਸ ਨੂੰ ਨੌਕਰੀ ਦੇਣ ਦੇ ਇਵਜ਼ ਵਿੱਚ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੱਤ ਲੱਖ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਅਤੇ ਜ਼ਮੀਨ ਦੇ ਵਾਸਤੇ ਪੰਜ ਲੱਖ ਰੁਪਏ ਨਕਦ ਲਈ ਪਰਿਵਾਰ ਹੱਕਦਾਰ ਹੈ।


