- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਦੇ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਤੇਜਿੰਦਰ ਸਿੰਘ ਸ਼ੇਰਗਿੱਲ ਦੇ ਮਾਤਾ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਸਪੈਰੋ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਜਲੰਧਰ ਕੈਂਟ ਵਿਖੇ ਦੇਹਾਂਤ ਹੋ ਗਿਆ। ਉਹ 104 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਕਦੇ ਨਾ ਪੂਰਾ ਹੋਣਾ ਵਾਲਾ ਘਾਟਾ ਦੱਸਿਆ।ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।


