- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਆਈ.ਏ.ਐਸ ਅਧਿਕਾਰੀ ਸੰਜੇ ਕੁਮਾਰ ਦੀ ਮਾਤਾ ਦੀ ਮੌਤ ’ਤੇ ਦੁੱਖ ਪ੍ਰਗਟ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ ਦੀ ਮਾਤਾ ਵੀਨਾ ਸਹਾਏ (85) ਦੀ ਮੌਤ ’ਤੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ। ਪਰਿਵਾਰ ਦੇ ਸੂਤਰਾਂ ਅਨੁਸਾਰ ਸ੍ਰੀਮਤੀ ਵੀਨਾ ਨੇ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਪੀ.ਜੀ.ਆਈ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨਾਂ ਦਾ ਸੰਸਕਾਰ 10 ਜੂਨ, 2019 ਸੋਮਵਾਰ ਨੂੰ ਸਵੇਰੇ 11 ਵਜੇ , ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਦੱਸਿਆ ਹੈ। ਉਨਾਂ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਭਾਣਾ ਮੰਨਣ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।


