- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਵੱਲੋਂ ਫਤਹਿਵੀਰ ਦੀ ਮੌਤ ਤੋਂ ਬਾਅਦ ਸਾਰੇ ਖੁਲ੍ਹੇ ਬੋਰਾਂ ਨੂੰ ਬੰਦ ਕਰਨ ਦੇ ਨਿਰਦੇਸ਼
ਚੰਡੀਗੜ੍ਹ- ਸੰਗਰੂਰ ਜ਼ਿਲ੍ਹੇ ਦੇ ਸੁਨਾਮ ਇਲਾਕੇ ਦੇ ਪਿੰਡ ਭਗਵਾਨਪੁਰ ਵਿਖੇ ਬੋਰ ਵਿਚ ਡਿੱਗਕੇ 2 ਸਾਲਾਂ ਦੇ ਫਤਹਿਵੀਰ ਸਿੰਘ ਦੀ ਹੋਈ ਦਰਦਨਾਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿਚ ਖੁਲ੍ਹੇ ਪਏ ਸਾਰੇ ਬੋਰਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਫਤਹਿਵੀਰ ਸਿੰਘ ਨੂੰ 108 ਘੰਟੇ ਦੀ ਸਖਤ ਜਦੋ-ਜਹਿਦ ਦੇ ਬਾਵਜੂਦ ਬਚਾਇਆ ਨਾ ਜਾ ਸਕਿਆ। ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਖੁਲ੍ਹੇ ਪਏ ਬੋਰਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਜਾਣਕਾਰੀ ਮੰਗੀ ਹੈ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦੀ ਦੁਖਦਾਈ ਘਟਨਾ ਤੋਂ ਬਚਣ ਲਈ ਇਨ੍ਹਾਂ ਦੇ ਸਬੰਧ ਵਿੱਚ ਤੁਰੰਤ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਘਟਨਾ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਦੀ ਅਗਵਾਈ ਵਾਲੇ ਆਫਤ ਪ੍ਰਬੰਧਨ ਗਰੁੱਪ ਨੂੰ ਅਜਿਹਿਆਂ ਘਟਨਾਵਾਂ ਤੋਂ ਬਚਣ ਅਤੇ ਰੋਕਣ ਲਈ ਐਸ.ਪੀ.ਓਜ (ਸਟੈਂਡਰਡ ਆਪਰੇਟਿੰਗ ਪ੍ਰਾਸੀਜ਼ਰ) ਨੂੰ ਅੰਤਿਮ ਰੂਪ ਦੇਣ ਲਈ ਅਖਿਆ ਹੈ।


