- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪੀਟਲ ਹਮਲੇ ਦੇ ਮਾਮਲੇ ‘ਚ ਟਰੰਪ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੇ ਜ਼ੋਰ ਫੜਿਆ
ਕੈਲੀਫੋਰਨੀਆ – ਅਮਰੀਕੀ ਸਦਨ ਦੀ ਸਪੀਕਰ ਨੈਨਸੀ ਪੈਲੋਸੀ ਵੀ ਉਪ-ਰਾਸ਼ਟਰਪਤੀ ਮਾਈਕ ਪੈਂਸ ਨੂੰ 25 ਵੀ ਸੋਧ ਦੇ ਤਹਿਤ ਰਾਸ਼ਟਰਪਤੀ ਟਰੰਪ ਨੂੰ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕਰ ਰਹੇ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਪੈਲੋਸੀ ਨੇ ਵੀਰਵਾਰ ਨੂੰ ਰਾਜਧਾਨੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਸਾਡੀ ਕੌਮ ਅਤੇ ਲੋਕਾਂ ‘ਤੇ ਅਚਾਨਕ ਹਮਲਾ ਕੀਤਾ ਹੈ, ਜਿਸਦੇ ਲਈ ਉਹ ਸੈਨੇਟ ਡੈਮੋਕ੍ਰੇਟ ਨੇਤਾ ਦੇ ਨਾਲ, ਉਪ ਰਾਸ਼ਟਰਪਤੀ ਨੂੰ ਤੁਰੰਤ 25 ਵੀ ਸੋਧ ਤਹਿਤ ਰਾਸ਼ਟਰਪਤੀ ਨੂੰ ਹਟਾਉਣ ਦੀ ਬੇਨਤੀ ਕਰਦੀ ਹੈ। ਇਸ ਮਾਮਲੇ ਵਿੱਚ ਜੇਕਰ ਉਪ-ਰਾਸ਼ਟਰਪਤੀ ਅਤੇ ਕੈਬਨਿਟ ਕੰਮ ਨਹੀਂ ਕਰਦੇ ਤਾਂ ਕਾਂਗਰਸ ਇਸ ਬਾਰੇ ਅੱਗੇ ਵਧਣ ਲਈ ਤਿਆਰ ਹੋ ਸਕਦੀ ਹੈ। ਟਰੰਪ ਨੂੰ ਅਹੁਦੇ ਤੋਂ ਹਟਾਉਣ ਦੇ ਕਦਮ ਵਿੱਚ ਪੈਲੋਸੀ ਦੇ ਇਲਾਵਾ ਸੈਨੇਟ ਘੱਟਗਿਣਤੀ ਨੇਤਾ ਚੁਕ ਸ਼ੂਮਰ ਦੇ ਨਾਲ ਹੋਰ ਡੈਮੋਕਰੇਟ ਸੰਸਦ ਮੈਂਬਰਾਂ ਨੇ ਵੀ ਵੀਰਵਾਰ ਦੇ ਸ਼ੁਰੂ ਵਿੱਚ ਆਪਣੀ ਸਹਿਮਤੀ ਦਿੱਤੀ ਹੈ। ਅਮਰੀਕਾ ਵਿੱਚ 25 ਵੀਂ ਸੋਧ ਉਪ-ਰਾਸ਼ਟਰਪਤੀ ਅਤੇ ਕੈਬਨਿਟ ਦੀ ਬਹੁਗਿਣਤੀ ਨੂੰ ਕਿਸੇ ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਉਣ ਦੀ ਸ਼ਕਤੀ ਦਿੰਦੀ ਹੈ ਜੇਕਰ ਉਹ ਨਿਰਧਾਰਤ ਕਰਦੇ ਹਨ ਕਿ ਰਾਸ਼ਟਰਪਤੀ ਆਪਣੇ ਅਹੁਦੇ ਦੀਆਂ ਸ਼ਕਤੀਆਂ ਅਤੇ ਡਿਊਟੀਆਂ ਨਿਭਾਉਣ ਵਿੱਚ ਅਸਮਰੱਥ ਹੈ। ਜਿਕਰਯੋਗ ਹੈ ਕਿ ਕੈਪੀਟਲ ਇਮਾਰਤ ਵਿੱਚ ਹਿੰਸਾ ਦੇ ਦੌਰਾਨ ਮੈਂਬਰ ਪਾਰਲੀਮੈਂਟਾਂ ਨੂੰ ਉਨ੍ਹਾਂ ਦੇ ਚੈਂਬਰਾਂ ਤੋਂ ਬਾਹਰ ਕੱਢ ਕੇ ਤਕਰੀਬਨ ਪੰਜ ਘੰਟੇ ਤੱਕ ਕਿਸੇ ਸੁਰੱਖਿਅਤ ਜਗ੍ਹਾ ਵਿੱਚ ਰੱਖਿਆ ਗਿਆ ਸੀ। ਇਮਾਰਤ ਦੇ ਸੁਰੱਖਿਅਤ ਹੋਣ ਦੇ ਬਾਅਦ , ਸਾਰੇ ਮੈਂਬਰ ਚੋਣ ਗਿਣਤੀ ਪੂਰੀ ਕਰਨ ਲਈ ਵਾਪਸ ਪਰਤੇ ਅਤੇ ਵੀਰਵਾਰ ਸਵੇਰੇ ਰਾਸ਼ਟਰਪਤੀ ਦੀ ਚੋਣ ਵਿੱਚ ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਦੀ ਜਿੱਤ ਦਾ ਐਲਾਨ ਕੀਤਾ।


