- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਬਨਿਟ ਮੰਤਰੀ ਸਿੰਗਲਾ ਵੱਲੋਂ ਪਿੰਡ ਫਗਵਾਨਪੁਰਾ ਦਾ ਦੌਰਾ
ਭਗਵਾਨਪੁਰਾ – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਦੋ ਵਰ੍ਹਿਆਂ ਦੇ ਬੱਚੇ ਫ਼ਤਹਿਵੀਰ ਸਿੰਘ ਨੂੰ ਬਚਾਉਣ ਲਈ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸ਼੍ਰੀ ਸਿੰਗਲਾ ਨੇ ਪਰਮਾਤਮਾ ਅੱਗੇ ਬੱਚੇ ਦੀ ਤੰਦਰੁਸਤੀ ਦੀ ਅਰਦਾਸ ਕਰਦਿਆਂ ਪਰਿਵਾਰ ਨੂੰ ਵੀ ਹੌਂਸਲਾ ਰੱਖਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਮੁੱਚੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਬੱਚੇ ਦੇ ਸੁਰੱਖਿਅਤ ਬਾਹਰ ਆਉਣ ਮਗਰੋਂ ਬੱਚੇ ਦੇ ਬਿਹਤਰੀਨ ਇਲਾਜ ਲਈ ਕੋਈ ਵੀ ਕਦਮ ਪੁੱਟਣ ‘ਚ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਬੱਚੇ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ ਅਤੇ ਇਲਾਜ ਲਈ ਜੋ ਵੀ ਲੋੜ ਪਈ ਉਹ ਪੂਰੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਫ਼ਤਹਿਵੀਰ ਸਿੰਘ ਬੀਤੀ 6 ਜੂਨ ਨੂੰ ਘਰ ਦੇ ਬਾਹਰਵਾਰ ਬਣੇ ਖੇਤ ‘ਚ ਖੇਡਦਿਆਂ ਹੋਇਆਂ ਪੁਰਾਣੇ ਬੋਰਵੈਲ ਵਿੱਚ ਡਿੱਗ ਗਿਆ ਸੀ।


