- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ; ਐਮਰਜੈਂਸੀ ਐਲਾਨੀ
ਹੀਲਡਜ਼ਬਰਗ – ਕੈਲੀਫੋਰਨੀਆ ਦੇ ਗਵਰਨਰ ਨੇ ਐਤਵਾਰ ਦੇਰ ਸ਼ਾਮ ਸੂਬੇ ਦੇ ਜੰਗਲਾਂ ਵਿਚ ਵਧਦੀ ਅੱਗ ਦੇ ਮੱਦੇਨਜ਼ਰ ਪੂਰੇ ਰਾਜ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਹੈ। ਸੈਰ-ਸਪਾਟੇ ਨਾਲ ਜੁੜੀਆਂ ਸਾਰੀਆਂ ਥਾਵਾਂ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸੂਬੇ ਦੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਸਾਂ ਫਰਾਂਸਿਸਕੋ ਦੇ ਉੱਤਰ ਵਿਚ ਫ਼ੈਲੀ ਅੱਗ ਰਾਤੋ-ਰਾਤ 30,000 ਏਕੜ ਵਿਚ ਫੈਲ ਗਈ ਜਦਕਿ ਐਤਵਾਰ ਦੁਪਹਿਰ ਤੱਕ ਇਹ ਕੇਵਲ 10 ਫ਼ੀਸਦ ਇਲਾਕੇ ਤੱਕ ਹੀ ਫ਼ੈਲੀ ਸੀ। ਇਹ ਕੈਲੀਫੋਰਨੀਆ ਵਿਚ ਅੱਗ ਲੱਗਣ ਦੀ ਸਭ ਤੋਂ ਭਿਆਨਕ ਘਟਨਾ ਹੈ। ਅੱਗ ਲੰਘੇ ਬੁੱਧਵਾਰ ਨੂੰ ਲੱਗੀ ਸੀ ਤੇ 145 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਫ਼ੈਲਦੀ ਚਲੀ ਗਈ। ਗਵਰਨਰ ਗੈਵਿਨ ਨਿਊਜ਼ੋਮ ਨੇ ਤੇਜ਼ ਹਵਾਵਾਂ ਕਾਰਨ ਅੱਗ ਦੇ ਹੋਰ ਫ਼ੈਲਣ ਦੇ ਖ਼ਦਸ਼ੇ ਕਾਰਨ ਰਾਜ ਵਿਚ ਹੰਗਾਮੀ ਸਥਿਤੀ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਗ ਨਾਲ ਨਜਿੱਠਣ ਦਾ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤੇ ਕਈ ਏਜੰਸੀਆਂ ਸਹਿਯੋਗ ਕਰ ਰਹੀਆਂ ਹਨ। ਇਸ ਐਲਾਨ ਤਹਿਤ ਸਾਂਤਾ ਰੋਜ਼ ਤੇ ਸੋਨੋਮਾ ਇਲਾਕਿਆਂ ਵਿਚ ਲਗਭਗ ਇਕ ਲੱਖ ਅੱਸੀ ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।


