- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਈ ਵੀ ਪਾਰਟੀ ਕਮਜ਼ੋਰ ਉਮੀਦਵਾਰ ਖੜ੍ਹਾ ਨਹੀਂ ਕਰਦੀ: ਅਖਿਲੇਸ਼ ਯਾਦਵ
ਲਖਨਊ – ਸਪਾ ਦੇ ਰਾਸ਼ਟਰੀ ਮੁਖੀ ਅਖਿਲੇਸ਼ ਯਾਦਵ ਨੇ ਕਾਂਗਰਸ ਵਲੋਂ ਕਮਜ਼ੋਰ ਉਮੀਦਵਾਰ ਖੜ੍ਹੇ ਕੀਤੇ ਜਾਣ ਦੇ ਦਾਅਵਿਆਂ ਨੂੰ ਖਾਰਜ ਕੀਤਾ ਹੈ| ਉਨ੍ਹਾਂ ਨੇ ਕਿਹਾ ਕਿ ਕੋਈ ਵੀ ਪਾਰਟੀ ਅਜਿਹਾ ਨਹੀਂ ਕਰਦੀ ਹੈ| ਕਾਂਗਰਸ ਨੇ ਕਿਤੇ ਵੀ ਕਮਜ਼ੋਰ ਉਮੀਦਵਾਰ ਨਹੀਂ ਖੜ੍ਹੇ ਕੀਤੇ ਹਨ| ਸੱਚ ਤਾਂ ਇਹ ਹੈ ਕਿ ਲੋਕ ਕਾਂਗਰਸ ਨੂੰ ਪਸੰਦ ਨਹੀਂ ਕਰਦੇ ਹਨ| ਅਖਿਲੇਸ਼ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਉਨਾਂ ਦਾਅਵਿਆਂ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਪ੍ਰਿਯੰਕਾ ਨੇ ਕਿਹਾ ਸੀ ਕਿ ਯੂ.ਪੀ. ਵਿੱਚ ਅਸੀਂ ਕਈ ਸੀਟਾਂ ਤੇ ਅਜਿਹੇ ਉਮੀਦਵਾਰ ਖੜ੍ਹੇ ਕੀਤੇ ਹਨ, ਜੋ ਭਾਜਪਾ ਦਾ ਵੋਟ ਕੱਟਣ| ਜਿਸ ਨਾਲ ਭਾਜਪਾ ਨੂੰ ਕਮਜ਼ੋਰ ਕੀਤਾ ਜਾ ਸਕੇ| ਅਖਿਲੇਸ਼ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਫਰਕ ਨਹੀਂ ਹੈ, ਜੋ ਕਾਂਗਰਸ ਹੈ ਉਹੀ ਭਾਜਪਾ ਹੈ ਅਤੇ ਜੋ ਭਾਜਪਾ ਹੈ ਉਹੀ ਕਾਂਗਰਸ ਹੈ| ਕਾਂਗਰਸ ਨੇ ਹੀ ਸੀ.ਬੀ.ਆਈ. ਅਤੇ ਈ.ਡੀ. ਵਰਗੀ ਏਜੰਸੀਆਂ ਦੀ ਗਲਤ ਵਰਤੋਂ ਕਰਨਾ ਭਾਜਪਾ ਨੂੰ ਸਿਖਾਇਆ ਹੈ|ਉੱਥੇ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਬਿਆਨ ਤੇ ਵੀ ਜਵਾਬ ਦਿੱਤਾ ਅਤੇ ਕਿਹਾ ਕਿ ਸਪਾ-ਬਸਪਾ ਨੂੰ ਭਾਜਪਾ ਕੰਟਰੋਲ ਨਹੀਂ ਕਰਦੀ| ਅਸੀਂ ਗਠਜੋੜ ਵਿੱਚ ਚੋਣ ਲੜ ਰਹੇ | ਸਾਡਾ ਗਠਜੋੜ ਭਾਜਪਾ ਦੀਆਂ ਖਰਾਬ ਨੀਤੀਆਂ ਨੂੰ ਰੋਕ ਦੇਵੇਗਾ| ਜਿਕਰਯੋਗ ਹੈ ਕਿ ਰਾਹੁਲ ਨੇ ਬਾਰਾਬੰਕੀ ਵਿੱਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਸਪਾ-ਬਸਪਾ ਨੂੰ ਭਾਜਪਾ ਕੰਟਰੋਲ ਕਰਦੀ ਹੈ|


