- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੀਆਈ ਪ੍ਰਾਇਦੀਪ ‘ਤੇ ਫੌਜੀ ਅਭਿਆਸਾਂ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਖਤਮ ਕਰੇਗਾ ਅਮਰੀਕਾ
ਵਾਸ਼ਿੰਗਟ
ਨ — ਪੇਂਟਾਗਨ ਨੇ ਮੰਗਲਵਾਰ ਨੂੰ ਆਖਿਆ ਕਿ ਅਮਰੀਕਾ ਕੋਰੀਆਈ ਪ੍ਰਾਇਦੀਪ ‘ਤੇ ਫੌਜੀ ਅਭਿਆਸ ਦੇ ਮੁਅੱਤਲ ਕਰਨ ਦੇ ਫੈਸਲੇ ਨੂੰ ਖਤਮ ਕਰੇਗਾ। ਅਮਰੀਕਾ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆਈ ਪ੍ਰਮੁੱਖ ਕਿਮ ਜੋਂਗ ਉਨ ਨਾਲ ਸ਼ਿਖਰ ਸੰਮੇਲਨ ਤੋਂ ਬਾਅਦ ‘ਪੱਕੇ ਭਰੋਸੇ’ ਦੇ ਤੌਰ ‘ਤੇ ਫੌਜੀ ਅਭਿਆਸ ਨਾ ਕਰਨ ਦਾ ਫੈਸਲਾ ਕੀਤਾ ਸੀ। ਰੱਖਿਆ ਮੰਤਰੀ ਜਿਮ ਮੈਟਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਅਸੀਂ ਪੱਕਾ ਭਰੋਸਾ ਕਾਇਮ ਕਰਨ ਦੇ ਤੌਰ ‘ਤੇ ਵੱਡੇ ਫੌਜੀ ਅਭਿਆਸ ਮੁਅੱਤਲ ਕਰਨ ਦਾ ਕਦਮ ਚੁਕਿਆ ਸੀ ਪਰ ਸਾਡੀ ਹੋਰ ਹੁਣ ਫੌਜੀ ਅਭਿਆਸ ਮੁਅੱਤਲ ਕਰਨ ਦੀ ਕੋਈ ਯੋਜਨਾ ਨਹੀਂ ਹੈ। ਮੈਟਿਸ ਨੇ ਅਜਿਹਾ ਕੋਈ ਸੰਕੇਤ ਨਹੀਂ ਦਿੱਤਾ ਕਿ ਖੇਤਰ ‘ਚ ਸਹਿਯੋਗੀ ਫੌਜੀਆਂ ਨਾਲ ਅਭਿਆਸ ਜਲਦ ਹੀ ਕਿਸੇ ਵੀ ਸਮੇਂ ਬਹਾਲ ਕਰੇਗਾ। ਪਹਿਲਾਂ ਇਨ੍ਹਾਂ ਅਭਿਆਸਾਂ ਤੋਂ ਉੱਤਰੀ ਕੋਰੀਆ ਨਰਾਜ਼ ਹੋ ਗਿਆ ਸੀ। ਮੈਟਿਸ ਨੇ ਕਿਹਾ ਕਿ ਅਸੀਂ ਦੇਖਾਂਗੇ ਕਿ ਕਿਵੇਂ ਗੱਲਬਾਤ ਅੱਗੇ ਵਧਦੀ ਹੈ ਅਤੇ ਫਿਰ ਅਸੀਂ ਇਸ ‘ਤੇ ਫੈਸਲਾ ਕਰਾਂਗੇ।


