- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੰਮ ਕਰਕੇ ਆਪਣੇ ਸੰਵਿਧਾਨਕ ਤੇ ਨੈਤਿਕ ਫਰਜ਼ ਨਿਭਾਏ: ਕਿਰਨ ਬੇਦੀ
ਪੁੱਡੂਚੇਰੀ – ਪੁੱਡੂਚੇਰੀ ਦੇ ਰਾਜਪਾਲ ਦੇ ਅਹੁਦੇ ਤੋਂ ਹਟਾਈ ਗਈ ਕਿਰਨ ਬੇਦੀ ਨੇ ਅੱਜ ਕਿਹਾ ਕਿ ਉਨ੍ਹਾਂ ਜਿਹੜੇ ਵੀ ਕੰਮ ਕੀਤੇ, ਉਹ ਉਨ੍ਹਾਂ ਦੀਆਂ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਾਲੇ ਫਰਜ਼ ਸਨ। ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ ਰਾਜਪਾਲ ਵਜੋਂ ਅਹੁਦੇ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਸਾਬਕਾ ਆਈਪੀਐੱਸ ਅਧਿਕਾਰੀ ਨੇ ਬੇਦੀ ਨੇ ਪੁੱਡੂਚੇਰੀ ’ਚ ਸੇਵਾ ਕਰਨ ਦਾ ਮੌਕਾ ਦੇ ਕੇ ਜ਼ਿੰਦਗੀ ਭਰ ਦਾ ਤਜਰਬਾ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਨਾਲ ਨੇੜਿਓਂ ਕੰਮ ਵਾਲੇ ਸਾਰੇ ਲੋਕਾਂ ਦਾ ਵੀ ਧੰਨਵਾਦ ਕੀਤਾ। ਸਾਬਕਾ ਰਾਜਪਾਲ ਬੇਦੀ ਨੇ ਕਿਹਾ ਕਿ ਉਹ ਅੰਦਰੂਨੀ ਸੰਤੁਸ਼ਟੀ ਨਾਲ ਕਹਿ ਸਕਦੀ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ, ‘ਟੀਮ ਰਾਜ ਨਿਵਾਸ ਨੇ ਮਿਹਨਤ ਨਾਲ ਜਨਤਾ ਦੇ ਵੱਡੇ ਹਿੱਤਾਂ ਲਈ ਕੰਮ ਕੀਤਾ।’ ਉਨ੍ਹਾਂ ਜ਼ੋਰ ਦੇ ਕੇ ਕਿਹਾ, ‘ਪੁੱਡੂਚੇਰੀ ਦਾ ਭਵਿੱਖ ਰੌਸ਼ਨ ਹੈ ਅਤੇ ਇਹ ਹੁਣ ਲੋਕਾਂ ਦੇ ਹੱਥ ਵਿੱਚ ਹੈ।


