ਖਸ਼ੋਗੀ ਕਤਲ ਕੇਸ ਦੀ ਸੁਣਵਾਈ ਸ਼ੁਰੂ

ਰਿਆਧ – ਸਾਊਦੀ ਅਰਬ ਦੇ ਅਟਾਰਨੀ ਜਨਰਲ ਨੇ ਪੱਤਰਕਾਰ ਜਮਾਲ ਖਸ਼ੋਗੀ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 11 ਵਿਚੋਂ ਪੰਜ ਮੁਲਜ਼ਮਾਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ। ਇੱਥੇ ਰਿਆਧ ਵਿਚ ਇਹ ਹਾਈ-ਪ੍ਰੋਫਾਈਲ ਕੇਸ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਸਾਊਦੀ ਪ੍ਰੈਸ ਏਜੰਸੀ ਨੂੰ ਅਟਾਰਨੀ ਜਨਰਲ ਰਾਹੀਂ ਮਿਲੀ ਜਾਣਕਾਰੀ ਮੁਤਾਬਕ ਰਾਜਧਾਨੀ ਵਿਚ ਹੋਈ ਸੁਣਵਾਈ ਦੌਰਾਨ ਸਾਰੇ 11 ਮੁਲਜ਼ਮ ਆਪਣੇ ਵਕੀਲਾਂ ਸਮੇਤ ਹਾਜ਼ਰ ਸਨ। ਅਟਾਰਨੀ ਜਨਰਲ ਨੇ ਦੱਸਿਆ ਕਿ ਉਨ੍ਹਾਂ ਦੋ ਵਾਰੀ ਤੁਰਕੀ ਨੂੰ ਸਬੂਤ ਦੇਣ ਲਈ ਕਿਹਾ ਸੀ, ਪਰ ਹਾਲੇ ਤੱਕ ਉਨ੍ਹਾਂ ਨੂੰ ਕੋਈ ਜੁਆਬ ਨਹੀਂ ਮਿਲਿਆ ਹੈ।

VIA PUNJAB