- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਾਧ ਪਦਾਰਥਾਂ ਦੇ ਨਮੂਨਿਆਂ ਦੀ ਜਾਂਚ ਸਬੰਧੀ ਰਿਪੋਰਟਾਂ ‘ਚ ਆਇਆ ਨਿਰੰਤਰ ਸੁਧਾਰ: ਪੰਨੂ
ਹਰਿਆਣਾ ਤੇ ਰਾਜਸਥਾਨ ਨਾਲ ਲਗਦੇ ਜ਼ਿਲਿਆਂ ਵਿੱਚ ਚੁਣੌਤੀਆਂ ਹਾਲੇ ਵੀ ਬਰਕਰਾਰ
ਚੰਡੀਗੜ – ਸੂਬੇ ਵਿੱਚ ਖਾਧ ਪਦਾਰਥਾਂ ਦੀ ਨਿਰੰਤਰ ਜਾਂਚ ਸਦਕਾ ਖਾਣ ਵਾਲੇ ਪਦਾਰਥਾਂ ਦੇ ਸੈਂਪਲਾਂ ਦੀ ਜਾਂਚ ਸਬੰਧੀ ਰਿਪੋਰਟਾਂ ਵਿੱਚ ਕਾਫੀ ਸੁਧਾਰ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਫੂਡ ਅਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਗੁਣਵੱਤਾ ਤੇ ਖ਼ਰੇ ਨਾ ਉੱਤਰਨ ਵਾਲੇ ਸੈਂਪਲਾਂ ਵਿੱਚ ਭਾਰੀ ਗਿਰਵਾਟ ਆਈ ਹੈ।ਪਿਛਲੇ ਤਿੰਨ ਮਹੀਨਿਆਂ ਦੀਆਂ ਜਾਂਚ ਰਿਪੋਰਟਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਪੰਨੂ ਨੇ ਦੱਸਿਆ ਕਿ ਪਰਖ਼ ਦੀ ਕਸਵੱਟੀ ਦੇ ਖ਼ਰੇ ਨਾ ਉਤਰਨ ਵਾਲੇ ਖਾਧ ਪਦਾਰਥਾਂ ਦੇ ਸੈਂਪਲ ਦੀ ਫੀਸਦ ਅਗਸਤ ਵਿੱਚ 46.5 ਸੀ ਅਤੇ ਸਤੰਬਰ ਵਿੱਚ ਇਹ ਘੱਟ ਕੇ 32.9 ਫੀਸਦ ਹੋ ਗਈ। ਜਦਕਿ ਅਕਤੂਬਰ ਮਹੀਨੇ ਵਿੱਚ ਅਜਿਹੇ ਸੈਂਪਲਾਂ ਦੀ ਗਿਣਤੀ 25.5 ਫੀਸਦ ਹੀ ਦਰਜ ਕੀਤੀ ਗਈ।ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਜਾਂਚ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਦੁੱਧ ਉਤਪਾਦਾਂ ਦੀ ਗੁਣਵੱਤਾ ਨੂੰ ਬਣਾਏ ਰੱਖਣਾ ਫੂਡ ਸੇਫਟੀ ਦੇ ਮੁੱਢਲੇ ਟੀਚਿਆਂ ਵਿੱਚ ਸ਼ਾਮਲ ਹੈ। ਉਹਨਾਂ ਦੱਸਿਆ ਕਿ ਅਗਸਤ ਮਹੀਨੇ ਵਿੱਚ ਦੁੱਧ ਉਤਪਾਦਾਂ ਨਾਲ ਸਬੰਧਤ ਕੁੱਲ 53.39 ਫੀਸਦ ਸੈਂਪਲ ਫੇਲ ਹੋਏ ਸਨ ਅਤੇ ਸਤੰਬਰ ਮਹੀਨੇ ਵਿੱਚ 42.33 ਫੀਸਦ ਜਦਕਿ ਅਕਤੂਬਰ ਇਹ ਫੀਸਦ ਘੱਟ ਕੇ ਮਹਿਜ਼ 32.81 ਹੀ ਰਹਿ ਗਈ।ਉਨਾਂ ਕਿਹਾ ਕਿ ਬੇਸ਼ੱਕ ਅਜਿਹੇ ਗ਼ੈਰ ਮਿਆਰੀ ਸੈਂਪਲਾਂ ਦੀ ਗਿਣਤੀ ਵਿੱਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਪਰ ਦੁੱਧ ਤੇ ਦੁੱਧ ਉਤਪਾਦਾਂ ਦੇ 30 ਫੀਸਦ ਅਤੇ ਖਾਧ ਪਦਾਰਥਾਂ ਦੇ ਕੁੱਲ 25 ਫੀਸਦ ਸੈਂਪਲਾਂ ਦਾ ਫੇਲ ਹੋਣਾ ਇੱਕ ਚਿੰਤਾ ਦਾ ਵਿਸ਼ਾ ਅਤੇ ਚੁਣੌਤੀ ਹਾਲੇ ਵੀ ਬਰਕਰਾਰ ਹੈ।ਜਾਂਚ ਰਿਪੋਰਟਾਂ ਦੇ ਵਿਸਤ੍ਰਿਤ ਜਾਇਜ਼ੇ ਤੋਂ ਬਾਅਦ ਇਹ ਤੱਥ ਸਾਹਮਣੇ ਆਏ ਹਨ ਕਿ ਹਰਿਆਣਾ ਅਤੇ ਰਾਜਸਥਾਨ ਦੇ ਨਾਲ ਲਗਦੇ ਜ਼ਿਲਿਆਂ ਵਿੱਚ ਘਟੀਆ ਦਰਜੇ ਤੇ ਮਿਲਾਵਟੀ ਪਦਾਰਥਾਂ ਦੇ ਸੈਂਪਲਾਂ ਦੀ ਗਿਣਤੀ ਕਾਫੀ ਵੱਧ ਪਾਈ ਗਈ ਹੈ। ਫ਼ਰੀਦਕੋਟ ਤੇ ਫਾਜ਼ਿਲਕਾ ਜ਼ਿਲਿਆਂ ਤੋਂ ਲਏ ਗਏ ਸੈਂਪਲਾਂ ਵਿੱਚੋਂ 42 ਤੋਂ 45 ਫੀਸਦ ਮਾੜੇ ਦਰਜੇ ਦੇ ਪਾਏ ਗਏ। ਸ੍ਰੀ ਪੰਨੂ ਨੇ ਕਿਹਾ ਇਸ ਲਈ ਫੂਡ ਸੇਫਟੀ ਦੀ ਟੀਮਾਂ ਵੱਲੋਂ ਉਕਤ ਜ਼ਿਲਿਆਂ ਵਿੱਚ ਹੋਰ ਚੁਕੰਨੇ ਹੋਣ ਅਤੇ ਮਿਲਾਵਟਖੋਰਾਂ ਤੇ ਸ਼ਿਕੰਜਾ ਕਸਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਅਜਿਹੇ ਮਿਲਾਵਟੀ ਪਦਾਰਥਾਂ ਦੀ ਉਪਲਬਧਤਾ ਦੀ ਲੜੀ ਨੂੰ ਤੋੜਿਆ ਜਾ ਸਕੇ।


