- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਾਲਸਾ ਕਾਲਜ ਨੇ ਕਿੱਤਾਮੁੱਖੀ ਕੋਰਸਾਂ ਦੀ ਸ਼ੁਰੂਆਤ ਵੱਲ ਵਧਾਇਆ ਕਦਮ : ਜੀ.ਕੇ.
ਨਵੀਂ ਦਿਲੀ – ਦਿਲੀ ਯੂਨੀਵਰਸਿਟੀ ਦੇ ਅਧੀਨ ਚਲਦੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ‘ਚ ਹੁਣ ਕਿਤਾਮੁਖੀ ਕੋਰਸ ਕਰਵਾਉਣ ਲਈ ਦੀਨ ਦਿਆਲ ਉਪਾਧਿਆਏ ਕੌਸ਼ਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।ਦਿੱਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕਤਰ ਮਨਜਿੰਦਰ ਸਿੰਘ ਸਿਰਸਾ ਅਤੇ ਕਾਲਜ ਦੇ ਚੇਅਰਮੈਨ ਤ੍ਰਿਲੋਚਨ ਸਿੰਘ ਨੇ ਅਜ ਇਸ ਸੰਬੰਧ ਵਿਚ ਪਤਰਕਾਰਾ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਜਾਣਕਾਰੀ ਦਿਤੀ।ਜੀ.ਕੇ. ਨੇ ਦਸਿਆ ਕਿ ਦਿਲੀ ਯੂਨੀਵਰਸਿਟੀ ਦੇ ਇਕੋ-ਇਕ ਕਾਲਜ ਦੇ ਤੌਰ ‘ਤੇ ਖਾਲਸਾ ਕਾਲਜ ਨੂੰ ਕੌਸ਼ਲ ਕੇਂਦਰ ਸਥਾਪਤ ਕਰਨ ਦਾ ਮੌਕਾ ਮਿਲਿਆ ਹੈ। 5 ਗ੍ਰੈਜੂਏਟ ਅਤੇ 4 ਪੋਸਟ ਗ੍ਰੈਜੂਏਟ ਕੋਰਸ/ਡਿਗਰੀ ਲਈ ਕੌਸ਼ਲ ਕੇਂਦਰ ਨੂੰ ਅਧਿਕਾਰਕ ਕੀਤਾ ਗਿਆ ਹੈ।


