- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਿਡਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ: ਸਾਇਨਾ
ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਨੇ ਕਿਹਾ ਕਿ ਕਰੋਨਾਵਾਇਰਸ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਬੀਤੇ ਹਫ਼ਤੇ ਆਲ ਇੰਗਲੈਂਡ ਬੈਡਮਿੰਟਨ ਚੈਂਪੀਅਨਸ਼ਿਪ ਜਾਰੀ ਰੱਖ ਕੇ ਖਿਡਾਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਗਿਆ। ਭਾਰਤੀ ਸਟਾਰ ਖਿਡਾਰਨ ਨੇ ਖੇਡ ਪ੍ਰਸ਼ਾਸਕਾਂ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਖਿਡਾਰੀਆਂ ਦੀ ਸੁਰੱਖਿਆ ਤੋਂ ਵੱਧ ਵਿੱਤੀ ਲਾਭ ਨੂੰ ਤਰਜੀਹ ਦਿੱਤੀ।ਸਾਇਨਾ ਨੇ ਟਵੀਟ ਕੀਤਾ, ‘‘ਮੈਂ ਸਿਰਫ਼ ਇੱਕ ਗੱਲ ਸੋਚ ਸਕਦੀ ਹਾਂ ਕਿ ਖਿਡਾਰੀਆਂ ਦੀ ਸੁਰੱਖਿਆ ਅਤੇ ਭਾਵਨਾਵਾਂ ਨਾਲੋਂ ਵੱਧ ਵਿੱਤੀ ਹਿੱਤਾਂ ਨੂੰ ਤਵੱਜੋ ਦਿੱਤੀ ਗਈ। ਇਸ ਤੋਂ ਇਲਾਵਾ ਪਿਛਲੇ ਹਫ਼ਤੇ ਆਲ ਇੰਗਲੈਂਡ ਓਪਨ-2020 ਨੂੰ ਜਾਰੀ ਰੱਖਣ ਦਾ ਕੋਈ ਹੋਰ ਕਾਰਨ ਨਹੀਂ ਸੀ।’’ 30 ਸਾਲ ਦੀ ਖਿਡਾਰਨ ਇਸ ਵੱਕਾਰੀ ਟੂਰਨਾਮੈਂਟ ਦੇ ਪਹਿਲੇ ਗੇੜ ਵਿੱਚੋਂ ਹਾਰ ਕੇ ਬਾਹਰ ਹੋ ਗਈ ਸੀ।


