- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ
ਲੁਧਿਆਣਾ – ਨੌਜਵਾਨ ਫਿਟਨੈੱਸ ਟਰੇਨਰ ਬਰਿੰਦਰ ਕੋਹਲੀ (38), ਜਿਸ ਨੇ ਹਾਲ ਹੀ ਵਿੱਚ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਉਨਾਂ ਦੇ ਪਰਿਵਾਰ ਨੂੰ ਸੰਪੂਰਨ ਸਹਾਇਤਾ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਕਿ ਉਹ ਜਲਦ ਤੋਂ ਜਲਦ ਇਸ ਟਰੇਨਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਮਾਮਲਾ ਉਠਾਉਣਗੇ।ਪੀੜਤ ਦੇ ਪਰਿਵਾਰ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਟਰੇਨਰ ਦੇ ਪਰਿਵਾਰ ਨੂੰ ਹੋਰ ਵਿੱਤੀ ਸਹਾਇਤਾ ਦੇਣ ਅਤੇ ਉਨਾਂ ਦੇ 7 ਸਾਲ ਦੇ ਬੇਟੇ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਸਬੰਧੀ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਣਗੇ। ਉਹਨਾਂ ਅੱਗੇ ਕਿਹਾ ਕਿ ਕੋਵਿਡ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ, ਇਸ ਲਈ ਉਹਨਾਂ ਜਿੰਮ ਖੋਲਣ ਦਾ ਮਾਮਲਾ ਮੁੱਖ ਮੰਤਰੀ ਕੋਲ ਉਠਾਇਆ ਹੈ ਤਾਂ ਜੋ ਜਿਮ ਮਾਲਕ / ਟਰੇਨਰ ਆਪਣੇ ਪਰਿਵਾਰਾਂ ਦਾ ਸਹਾਰਾ ਬਣ ਸਕਣ।ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਖੇਡਾਂ ਦਾ ਕੇਂਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਜਿੰਮ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।ਉਨਾਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਨੌਜਵਾਨਾਂ ਵਿੱਚ ਵਿਸ਼ੇਸ਼ ਗੁਣ ਹੁੰਦੇ ਹਨ ਅਤੇ ਖੇਡ ਦੌਰਾਨ ਟੀਮ ਭਾਵਨਾ ਪੈਦਾ ਹੋਣਾ ਉਨਾਂ ਵਿਚੋਂ ਇੱਕ ਮੁੱਖ ਗੁਣ ਹੈ, ਜੋ ਨੌਜਵਾਨਾਂ ਨੂੰ ਉਨਾਂ ਦੀ ਜਿੰਦਗੀ ਵਿਚ ਸਫ਼ਲ ਹੋਣ ਲਈ ਸਹਾਈ ਸਾਬਤ ਹੋ ਸਕਦਾ ਹੈ।


