- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਡ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨ ਤੇਜਿੰਦਰ ਪਾਲ ਸਿੰਘ ਦੇ ਪਿਤਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਤੇਜਿੰਦਰ ਦੀ ਪ੍ਰਾਪਤੀ ਪਿੱਛੇ ਉਸ ਦੇ ਪਿਤਾ ਤੇ ਪਰਿਵਾਰ ਦੀ ਘਾਲਣਾ ਦਾ ਵੱਡਾ ਯੋਗਦਾਨ: ਰਾਣਾ ਸੋਢੀ
ਚੰਡੀਗੜ – ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਏਸ਼ਿਆਈ ਖੇਡਾਂ ਵਿੱਚ ਸ਼ਾਟ ਪੁੱਟ ਈਵੈਂਟ ਦਾ ਸੋਨ ਤਮਗਾ ਜਿੱਤਣ ਵਾਲੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਦੇ ਪਿਤਾ ਸ. ਕਰਮ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਕਰਮ ਸਿੰਘ ਦੋ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ, ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਜਦੋਂ ਕਿ ਕੱਲ ਹੀ ਉਨਾਂ ਦਾ ਲੜਕਾ ਏਸ਼ਿਆਈ ਖੇਡਾਂ ਵਿੱਚੋਂ ਸੋਨ ਤਮਗਾ ਜਿੱਤ ਕੇ ਜਕਾਰਤਾ ਤੋਂ ਨਵੀਂ ਦਿੱਲੀ ਪੁੱਜਿਆ ਸੀ।
ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਤੇਜਿੰਦਰ ਦੀ ਸੁਨਿਹਰੀ ਪ੍ਰਾਪਤੀ ਪਿੱਛੇ ਉਸ ਦੇ ਪਿਤਾ ਅਤੇ ਪਰਿਵਾਰ ਦੀ ਘਾਲਣਾ ਦਾ ਸਭ ਤੋਂ ਵੱਧ ਯੋਗਦਾਨ ਹੈ। ਉਨਾਂ ਕਿਹਾ ਕਿ ਜਿਸ ਵੇਲੇ ਤੇਜਿੰਦਰ ਪਾਲ ਸਿੰਘ ਏਸ਼ਿਆਈ ਖੇਡਾਂ ਲਈ ਲੱਗੇ ਕੈਂਪ ਵਿੱਚ ਅਭਿਆਸ ਕਰ ਰਿਹਾ ਸੀ ਉਸ ਵੇਲੇ ਉਸ ਦੇ ਪਿਤਾ ਜ਼ੇਰ-ਏ-ਇਲਾਜ ਸਨ। ਉਨਾਂ ਕਿਹਾ ਕਿ ਤੇਜਿੰਦਰ ਨੇ ਅਜਿਹੇ ਹਾਲਾਤ ਵਿੱਚ ਅਭਿਆਸ ਕਰ ਕੇ ਸੋਨ ਤਮਗਾ ਜਿੱਤ ਕੇ ਆਪਣੇ ਪਿਤਾ ਦਾ ਸੁਫਨਾ ਪੂਰਾ ਕੀਤਾ।
ਖੇਡ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਉਨਾਂ ਕਿਹਾ ਕਿ ਇਸ ਅਕਹਿ ਤੇ ਅਸਹਿ ਦੁੱਖ ਦੀ ਘੜੀ ਵਿੱਚ ਉਹ ਨਿੱਜੀ ਤੌਰ ‘ਤੇ ਤੇਜਿੰਦਰ ਪਾਲ ਸਿੰਘ ਦੇ ਦੁੱਖ ਵਿੱਚ ਸ਼ਰੀਕ ਹਨ।


