- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗ਼ੈਰਕਾਨੂੰਨੀ ਆਵਾਸੀਆਂ ਨੂੰ ਪਰਤਾਉਣ ਬਾਰੇ ਟਰੰਪ ਦੇ ਫ਼ੈਸਲੇ ’ਤੇ ਰੋਕ
ਵਾਸ਼ਿੰਗਟਨ – ਅਮਰੀਕਾ ਦੀ ਇਕ ਸੰਘੀ ਜੱਜ ਦੇ ਫ਼ੈਸਲੇ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਆਵਾਸ ਵਿਰੋਧੀ ਨੀਤੀ ਨੂੰ ਕਰਾਰਾ ਝਟਕਾ ਦਿੱਤਾ ਹੈ। ਜੱਜ ਨੇ ਆਪਣੇ ਹੁਕਮ ਵਿਚ ਬਿਨਾਂ ਦਸਤਾਵੇਜ਼ਾਂ ਵਾਲੇ ਆਵਾਸੀਆਂ ਨੂੰ ਪਰਤਾਉਣ ਸਬੰਧੀ ਪ੍ਰਕਿਰਿਆ ਨੂੰ ਸੌਖ਼ਾ ਕਰਨ ’ਤੇ ਰੋਕ ਲਾ ਦਿੱਤੀ ਹੈ। ਇਹ ਹੁਕਮ ਗ਼ੈਰਕਾਨੂੰਨੀ ਆਵਾਸੀਆਂ ਨੂੰ ਵਾਪਸ ਭੇਜਣਾ ਤੇਜ਼ ਕੀਤੇ ਜਾਣ ਦੇ ਖ਼ਿਲਾਫ਼ ਹੈ। ਇਸ ਤਹਿਤ ਜੇ ਕੋਈ ਆਵਾਸੀ ਅਮਰੀਕੀ ਸਰਹੱਦ ਦੇ 160 ਕਿਲੋਮੀਟਰ ਦੇ ਘੇਰੇ ’ਚ 14 ਦਿਨ ਦੇ ਅੰਦਰ-ਅੰਦਰ ਫੜਿਆ ਜਾਂਦਾ ਹੈ ਤਾਂ ਉਸ ਨੂੰ ਇਮੀਗ੍ਰੇਸ਼ਨ ਜੱਜ ਅੱਗੇ ਪੇਸ਼ ਕਰਨ ਦੀ ਬਜਾਏ ਜਲਦੀ ਵਾਪਸ ਭੇਜ ਦਿੱਤਾ ਜਾਵੇਗਾ। ਹੋਮਲੈਂਡ ਸਕਿਉਰਿਟੀ ਵਿਭਾਗ ਨੇ ਜੁਲਾਈ ਵਿਚ ਇਕ ਨੀਤੀ ਨੂੰ ਲਾਗੂ ਕਰਦਿਆਂ ਲੰਘੇ ਦੋ ਸਾਲ ਦੇ ਸਮੇਂ ਦੌਰਾਨ ਅਮਰੀਕਾ ਪਹੁੰਚੇ ਆਵਾਸੀਆਂ ਦੀ ਪੂਰੇ ਮੁਲਕ ’ਚ ਸ਼ਨਾਖ਼ਤ ਕਰਨ ਦੀ ਪ੍ਰਕਿਰਿਆ ਆਰੰਭੀ ਸੀ।


