- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਾਜ਼ੀਪੁਰ ਬਾਰਡਰ ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਗਾਜ਼ੀਆਬਾਦ – ਦਿੱਲੀ ਦੀਆਂ ਬਰੂਹਾਂ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕੜਾਕੇ ਦੀ ਠੰਡ ਵਿੱਚ ਵੀ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 38ਵਾਂ ਦਿਨ ਹੈ। ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਦੌਰਾਨ ਅੱਜ ਇਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਉੱਤਰ ਪ੍ਰਦੇਸ਼ ਦੀ ਗਾਜ਼ੀਪੁਰ ਬਾਰਡਰ ਤੇ ਇਕ ਕਿਸਾਨ ਨੇ ਧਰਨੇ ਵਾਲੀ ਥਾਂ ਤੇ ਬਣੇ ਪਖਾਨੇ ਵਿੱਚ ਰੱਸੀ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮਿ੍ਰਤਕ ਕਿਸਾਨ ਦਾ ਨਾਂ ਸ੍ਰ ਕਸ਼ਮੀਰ ਸਿੰਘ ਦੱਸਿਆ ਗਿਆ ਹੈ, ਜੋ ਕਿ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਵਾਸੀ ਸੀ। ਪੁਲੀਸ ਮੁਤਾਬਕ ਕਸ਼ਮੀਰ ਸਿੰਘ ਸਵੇਰੇ ਗਾਜ਼ੀਪੁਰ ਬਾਰਡਰ ਦੇ ਨੇੜੇ ਹੀ ਨਗਰ ਨਿਗਮ ਦੇ ਜਨਤਕ ਪਖਾਨੇ ਵਿੱਚ ਗਿਆ, ਜਿੱਥੇ ਉਸ ਨੇ ਰੱਸੀ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।ਮਿ੍ਰਤਕ ਕਿਸਾਨ ਕਸ਼ਮੀਰ ਸਿੰਘ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਇਕ ਸੁਸਾਈਡ ਨੋਟ ਛੱਡਿਆ ਹੈ, ਜਿਸ ਵਿੱਚ ਉਸ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇਕ ਅਪੀਲ ਵੀ ਲਿਖੀ ਹੈ। ਪੁਲੀਸ ਨੂੰ ਮਿਲੇ ਸੁਸਾਈਡ ਨੋਟ ਵਿੱਚ ਕਿਸਾਨ ਨੇ ਲਿਖਿਆ ਕਿ ਮੇਰਾ ਅੰਤਿਮ ਸੰਸਕਾਰ ਮੇਰੇ ਪੋਤੇ, ਪੁੱਤਰ ਦੇ ਹੱਥੋਂ ਦਿੱਲੀ-ਯੂ. ਪੀ. ਸਰੱਹਦ ਤੇ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦਾ ਪਰਿਵਾਰ ਪੁੱਤਰ ਅਤੇ ਪੋਤਾ ਇੱਥੇ ਹੀ ਅੰਦੋਲਨ ਵਿੱਚ ਲਗਾਤਾਰ ਸੇਵਾ ਕਰ ਰਹੇ ਹਨ।ਮਿ੍ਰਤਕ ਕਿਸਾਨ ਨੇ ਸੁਸਾਈਡ ਨੋਟ ਵਿੱਚ ਇਹ ਵੀ ਲਿਖਿਆ ਕਿ ਅੰਦੋਲਨ ਦੇ ਮੱਦੇਨਜ਼ਰ ਸਰਕਾਰ ਫੇਲ੍ਹ ਹੈ। ਸਰਕਾਰ ਕਿਸਾਨਾਂ ਦੀ ਗੱਲ ਸੁਣ ਹੀ ਨਹੀਂ ਰਹੀ, ਇਸ ਲਈ ਮੈਂ ਆਪਣੀ ਜਾਨ ਦੇ ਰਿਹਾ ਹਾਂ, ਤਾਂ ਕਿ ਕੋਈ ਹੱਲ ਨਿਕਲ ਸਕੇ।


