- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਇੱਕ ਪਿੰਡ ਵਿਚ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬੀਤੇ ਕੱਲ੍ਹ ਇਮਾਰਤ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਅਫਸੋਸ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਦੇ ਡਿੱਗ ਜਾਣ ਅਤੇ ਇਸ ਹਾਦਸੇ ਕਾਰਨ ਹੋਈਆਂ ਚਾਰ ਮੌਤਾਂ ਨਾਲ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪੁੱਜਾ ਹੈ। ਉਨ੍ਹਾਂ ਇਸ ਘਟਨਾ ਵਿਚ ਚਲਾਣਾ ਕਰ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ।


