- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦਾ ਉਪਦੇਸ਼ ਤੇ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਭਗਤ ਰਵਿਦਾਸ ਜੀ ਨੇ ਸਮਾਜ ਦੀ ਉਨਤੀ ਲਈ ਜੋ ਰਸਤਾ ਦਿਖਾਇਆ ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। ਇਸ ਸਬੰਧੀ ਸਜਾਏ ਗਏ ਦੀਵਨ ਅੰਦਰ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸੁਖਬੀਰ ਸਿੰਘ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਮਲਕੀਤ ਸਿੰਘ ਬਹਿੜਵਾਲ ਸ. ਕਾਬਲ ਸਿੰਘ ਲੋਹਾਰਕਾ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਅਤੇ ਸੰਗਤਾਂ ਮੌਜੂਦ ਸਨ।


