- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਨਿਸ਼ਾਨ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਸੰਗਤਾਂ ਹਾਜਰ ਸਨ।


