- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਪ੍ਰੀਤ ਸਿੰਘ ਗੋਗੀ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ – ਸ੍ਰੀ ਗੋਗੀ ਨੇ ਅੱਜ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦਾ ਅਹੁਦਾ ਸੰਭਾਲ ਲਿਆ। ਉਨਾਂ ਨੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸ੍ਰੀ ਤੇਜ਼ ਪ੍ਰਕਾਸ਼ ਸਿੰਘ ਅਤੇ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਅਤੇ ਆਦਿ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲਿਆ।ਸ੍ਰੀ ਗੋਗੀ ਨੇ ਅਹੁਦਾ ਸੰਭਾਲਣ ਮੌਕੇ ਉਨਾਂ ਸੂਬੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਦਾ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਉਹ ਉਦਯੋਗਪਤੀਆਂ ਦੀਆ ਮੁਸ਼ਕਲਾਂ ਨੂੰ ਹੱਲ ਕਰਨ ਲਈ ਭਰਪੂਰ ਕੋਸ਼ਿਸ਼ਾਂ ਕਰਨਗੇ। ਉਹ ਸੂਬੇ ਵਿੱਚ ਉਦਯੋਗੀਕਰਨ ਨੂੰ ਤੇਜ ਕਰਨ ਲਈ ਪੂਰੀ ਵਾਹ ਲਾਉਣਗੇ। ਉਨਾਂ ਕਿਹਾ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦਾ ਉਦਯੋਗ ਸਥਾਪਿਤ ਕਰਨ ’ਚ ਵਿਸ਼ੇਸ਼ ਰੋਲ ਹੈ ਕਿਉਂਕਿ ਇਸ ਵੱਲੋਂ ਨਵੇਂ ਉਦਯੋਗਾਂ ਲਈ ਜ਼ਮੀਨ ਮੁਹੱਈਆ ਕਰਵਾਈ ਜਾਂਦੀ ਹੈ।ਸ੍ਰੀ ਗੋਗੀ ਨੇ ਕਿਹਾ ਕਿ ਪੀ.ਐਸ.ਆਈ.ਈ.ਸੀ. ਸੂਬੇ ਵਿੱਚ ਉਦਯੋਗਾਂ ਦੀ ਤਰੱਕੀ ਲਈ ਆਪਣਾ ਉਸਾਰੂ ਰੋਲ ਨਿਭਾਵੇਗਾ। ਉਨਾਂ ਕਿਹਾ ਕਿ ਛੇਤੀ ਹੀ ਨਿਗਮ ਦੇ ਸਮੂਹ ਅਧਿਕਾਰੀਆਂ ਦੀ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਬਕਾਇਆ ਪਏ ਕੰਮਾਂ ਨੂੰ ਨਿਪਟਾਇਆ ਜਾ ਸਕੇ। ਉਨਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਸਮਾਂ-ਸਾਰਨੀ ਬਣਾਈ ਜਾਵੇਗੀ।ਵਰਣਨਯੋਗ ਹੈ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਇਸ ਤੋਂ ਪਹਿਲਾਂ ਜ਼ਿਲਾ ਕਾਂਗਰਸ ਕਮੇਟੀ, ਲੁਧਿਆਣਾ ਦੇ ਪ੍ਰਧਾਨ ਵਜੋਂ ਕਾਰਜ ਕਰ ਚੁੱਕੇ ਹਨ। ਇਸ ਮੌਕੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀ ਤੇ ਨਵ-ਨਿਯੁਕਤ ਚੇਅਰਮੈਨ ਦੇ ਰਿਸ਼ਤੇਦਾਰ ਆਦਿ ਹਾਜ਼ਰ ਸਨ।


