- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ-ਵਿਜੈ ਇੰਦਰ ਸਿੰਗਲਾ
ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਗੁਣਵੱਤਾ ਯਕੀਨੀ ਬਨਾਉਣ ਸਬੰਧੀ ਪੀ.ਡਬਲੀਊ.ਡੀ ਅਧਿਕਾਰੀਆਂ ਤੇ ਇੰਜੀਨੀਅਰਾਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ/ਕਪੂਰਥਲਾ – ਲੋਕ ਨਿਰਮਾਣ ਅਤੇ ਸੂਚਨਾ ਤਕਨੌਲਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਹਨ। ਉਨ੍ਹਾਂ ਇਸ ਮੌਕੇ ਪੀ.ਡਬਲੀਊ.ਡੀ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇੰਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਇੰਨ੍ਹਾਂ ਦੀ ਗੁਣਵੱਤਾ ਨੂੰ ਵੀ ਯਕੀਨੀ ਬਨਾਉਣ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵਾਲੇ ਵਿਕਾਸ ਕਾਰਜ਼ਾਂ ਦੀ ਕਪੂਰਥਲਾ ਵਿਖੇ ਸਮੀਖਿਆ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਗਏ ਹਨ ਜਿੰਨ੍ਹਾਂ ਵਿੱਚ 17.40 ਕਰੋੜ ਰੁਪਏ ਦੀ ਲਾਗਤ ਨਾਲ 10 ਸੰਪਰਕ ਸੜਕਾਂ ਨੂੰ ਚੌੜਾ ਕਰਨਾ, 41.96 ਕਰੋੜ ਰੁਪਏ ਦੀ ਲਾਗਤ ਨਾਲ 4 ਪਲੈਨ ਸੜਕਾਂ ਨੂੰ ਚੌੜਾ ਕਰਨਾ, 37.32 ਕਰੋੜ ਰੁਪਏ ਦੀ ਲਾਗਤ ਨਾਲ 11 ਪਲੈਨ ਸੜਕਾਂ ਦੀ ਵਿਸ਼ੇਸ਼ ਮੁਰੰਮਤ, 7.70 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦੇ ਨਿਰਮਾਣ ਤੇ ਪੋਰੇ ਵਿਛਾਉਣ ਸਬੰਧੀ 3 ਪ੍ਰੋਜੈਕਟ, ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਪੁਰ ਲੋਧੀ ਵਿਖੇ ਨਵੇਂ ਆਰਾਮ ਘਰ ਦਾ ਨਿਰਮਾਣ ਆਦਿ ਸ਼ਾਮਿਲ ਹੈ। ਅੱਜ ਕਪੂਰਥਲਾ ਵਿਖੇ ਸਬੰਧਤ ਮੁੱਖ ਇੰਜੀਨੀਅਰ, ਸੁਪਰੀਟੈਂਡਿੰਗ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਅਤੇ ਹੋਰਨਾਂ ਇੰਜੀਨੀਅਰਾਂ ਨਾਲ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਇੰਨ੍ਹਾਂ ਸਾਰੇ ਕਾਰਜ਼ਾਂ ਨੂੰ ਸਫਲਤਾ ਪੂਰਵਕ ਸਿਰੇ ਚਾੜ੍ਹਨ ਸਬੰਧੀ ਵਿਊਂਤਬੰਧੀ ‘ਤੇ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਉਨ੍ਹਾਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਇੰਨ੍ਹਾਂ ਸਾਰੇ ਕਾਰਜ਼ਾਂ ਨੂੰ ਸਮਾਂਬੱਧ ਢੰਗ ਨਾਲ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਨੇਪਰੇ ਚਾੜ੍ਹਨ ਲਈ ਅਤੇ ਕਾਰਜ਼ਾਂ ਦੇ ਮਿਆਰ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਢਿਲ-ਮੱਠ ਜਾਂ ਨਿਰਮਾਣ ਦੇ ਮਿਆਰ ਵਿੱਚ ਕਿਸੇ ਕਮੀਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


