- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁੰਮ ਹੋਏ ਜਹਾਜ਼-ਏ.ਐਨ. 32 ਦਾ ਮਿਲਿਆ ਮਲਬਾ
ਨਵੀਂ ਦਿੱਲੀ – ਪਿਛਲੇ ਇੱਕ ਹਫ਼ਤੇ ਤੋਂ ਭਾਰਤੀ ਹਵਾਈ ਫ਼ੌਜ ਦੇ ਲਾਪਤਾ ਜਹਾਜ਼ ਏ.ਐਨ-32 ਦੀ ਖੋਜ ਮੁਹਿੰਮ ਦੌਰਾਨ ਅਰੁਣਾਚਲ ਪ੍ਰਦੇਸ਼ ‘ਚ ਲਿਪੋ ਤੋਂ ਜਹਾਜ਼ ਦਾ ਮਲਬਾ ਮਿਲ ਗਿਆ ਹੈ। ਭਾਰਤੀ ਹਵਾਈ ਫ਼ੌਜ ਦੇ ਐਮ.ਆਈ-17 ਹੈਲੀਕਾਪਟਰਾਂ ਨੂੰ ਮਲਬਾ ਮਿਲਿਆ ਹੈ। ਜ਼ਿਕਰਯੋਗ ਹੈ ਕਿ ਜਹਾਜ਼ 3 ਜੂਨ ਨੂੰ ਜੋਰਹਾਟ ਹਵਾਈ ਮਾਰਗ ਤੋਂ ਉਡਾਣ ਭਰਨ ਤੋਂ ਬਾਅਦ ਲਾਪਤਾ ਹੋ ਗਿਆ ਸੀ। ਭਾਰਤੀ ਹਵਾਈ ਫ਼ੌਜ ਦੇ ਐਮ.ਆਈ-17 ਹੈਲੀਕਾਪਟਰਾਂ ਨੇ ਇਸ ਦਾ ਮਲਬਾ ਲੱਭਿਆ। ਹਵਾਈ ਫ਼ੌਜ ਨੇ ਦੱਸਿਆ ਕਿ ਇਹ ਖੇਤਰ ਐਮ.ਆਈ-17 ਹੈਲੀਕਾਪਟਰ ਵੱਲੋਂ 12,000 ਫੁੱਟ ਦੀ ਅਨੁਮਾਨਤ ਉਚਾਈ ‘ਤੇ ਨਾਰਥ ਆਫ ਲਿਪੋ ‘ਚ ਦੇਖਿਆ ਗਿਆ। ਪਿਛਲੇ ਇੱਕ ਹਫ਼ਤੇ ਤੋਂ ਇਸ ਜਹਾਜ਼ ਦੀ ਖੋਜ ਜ਼ੋਰ-ਸ਼ੋਰ ਨਾਲ ਜਾਰੀ ਸੀ। ਖ਼ਰਾਬ ਮੌਸਮ ਕਾਰਨ ਇਸ ਮੁਹਿੰਮ ਨੂੰ ਕਈ ਵਾਰ ਰੋਕਣਾ ਵੀ ਪਿਆ। ਰੂਸ ਦੇ ਬਣੇ ਜਹਾਜ਼ ਨੇ ਅਰੁਣਾਚਲ ਪ੍ਰਦੇਸ਼ ਦੇ ਸ਼ੀ–ਓਮੀ ਜ਼ਿਲ੍ਹੇ ਦੇ ਮੇਚੁਕਾ ਐਡਵਾਂਸਡ ਲੈਡਿੰਗ ਗਰਾਉਂਡ ਲਈ ਅਸਮ ਦੇ ਜੋਰਹਾਟ ਤੋਂ ਉਡਾਨ ਭਰੀ ਸੀ। ਜ਼ਮੀਨੀ ਕੰਟਰੋਲ ਰੂਮ ਨਾਲ ਜਹਾਜ਼ ਦਾ ਸੰਪਰਕ ਦੁਪਹਿਰ 1 ਵਜੇ ਟੁਟ ਗਿਆ ਸੀ।


