- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੱਠਜੋੜ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੇ ਪਵਾਰ: ਫੜਨਵੀਸ
ਨਾਗਪੁਰ – ਸੀਨੀਅਰ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਐੱਨਸੀਪੀ ਮੁਖੀ ਸ਼ਰਦ ਪਵਾਰ ਸੂਬੇ ਦੀ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਵਿਵਾਦਿਤ ਪੁਲੀਸ ਅਧਿਕਾਰੀ ਸਚਿਨ ਵਜ਼ੇ ਦੀ ਬਹਾਲੀ ਪਿੱਛੇ ਮੁੱਖ ਮੰਤਰੀ ਊਧਵ ਠਾਕਰੇ ਜਾਂ ਦੇਸ਼ਮੁੱਖ ਦਾ ਹੱਥ ਨਾ ਹੋਣ ਦੇ ਪਵਾਰ ਦੇ ਬਿਆਨ ’ਤੇ ਫੜਨਵੀਸ ਨੇ ਕਿਹਾ, ‘ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੀ ਜਾਣਕਾਰੀ ਤੋਂ ਬਿਨਾਂ ਵਜ਼ੇ ਨੂੰ ਅਹਿਮ ਨਿਯੁਕਤੀਆਂ ਤੇ ਕੇਸਾਂ ਦੀ ਜ਼ਿੰਮੇਵਾਰੀ ਕਿਵੇਂ ਸੌਂਪੀ ਜਾ ਸਕਦੀ ਹੈ। ਐੱਮਵੀਏ ਸਰਕਾਰ ਦੇ ਰਚਣਹਾਰੇ ਹੋਣ ਦੇ ਨਾਤੇ ਪਵਾਰ ਸਰਕਾਰ ਨੂੰ ਬਚਾਉਣ ਦਾ ਯਤਨ ਕਰ ਰਹੇ ਹਨ। ਦੋਸ਼ਾਂ ਦੀ ਜਾਂਚ ਲਈ ਦਬਾਅ ਪਾਉਣਾ ਮਹਿਜ਼ ਡਰਾਮਾ ਹੈ। ਅਸਲ ਵਿੱਚ ਇਹ ਸੱਚ ਤੋਂ ਦੂਰ ਲਿਜਾਣ ਦੀ ਕੋਸ਼ਿਸ਼ ਹੈ।’ ਫੜਨਵੀਸ ਨੇ ਗ੍ਰਹਿ ਮੰਤਰੀ ਦੇਸ਼ਮੁੱਖ ਨੂੰ ਹਟਾਉਣ ਦੀ ਆਪਣੀ ਮੰਗ ਦੁਹਰਾਉਂਦਿਆਂ ਕਿਹਾ ਕਿ ਪੁਲੀਸ ਅਧਿਕਾਰੀ ਪਰਮਬੀਰ ਸਿੰਘ ਵੱਲੋਂ ਲਾਏ ਦੋਸ਼ਾਂ ਦੀ ਅਦਾਲਤ ਦੀ ਨਿਗਰਾਨੀ ’ਚ ਜਾਂਚ ਹੋਵੇ। ਫੜਨਵੀਸ ਨੇ ਸਵਾਲ ਕੀਤਾ ਕਿ 15 ਸਾਲ ਪਹਿਲਾਂ ਸੇਵਾ ਮੁਕਤ ਹੋ ਚੁੱਕਾ ਪੁਲੀਸ ਅਧਿਕਾਰੀ ਜੁਲੀਓ ਰਿਬੇਰੋ ਕਿਵੇਂ ਪਰਮਬੀਰ ਸਿੰਘ ਤੇ ਗ੍ਰਹਿ ਮੰਤਰੀ ਦੀ ਜਾਂਚ ਕਰ ਸਕਦਾ ਹੈ।


