- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚਾਰਾ ਘੋਟਾਲਾ ਮਾਮਲੇ ‘ਚ ਲਾਲੂ ਨੂੰ ਮਿਲੀ ਜ਼ਮਾਨਤ ਪਾਸਪੋਰਟ ਜਮ੍ਹਾਂ ਕਰਨ ਦਾ ਹੁਕਮ
ਨਵੀਂ ਦਿੱਲੀ – ਚਾਰਾ ਘੁਟਾਲਾ ਮਾਮਲੇ ‘ਚ ਜੇਲ੍ਹ ਵਿੱਚ ਬੰਦ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਮੁਖੀ ਲਾਲੂ ਪ੍ਰਸਾਦ ਨੂੰ ਦੇਵਘਰ ਖਜ਼ਾਨੇ ਤੋਂ ਪਸ਼ੂ ਚਾਰੇ ਦੇ ਨਾਂਅ ‘ਤੇ ਗੈਰ-ਕਾਨੂੰਨੀ ਢੰਗ ਨਾਲ ਨਕਦੀ ਕੱਢਣ ਦੇ ਮਾਮਲੇ ਵਿੱਚ ਝਾਰਖੰਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਆਰਜੇਡੀ ਸੁਪਰੀਮੋ ਨੂੰ 50-50 ਹਜ਼ਾਰ ਦੇ ਮੁਚਲਕੇ ਉੱਤੇ ਜ਼ਮਾਨਤ ਦਿੱਤੀ। ਅਦਾਲਤ ਨੇ ਉਸ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਾਉਣ ਦਾ ਵੀ ਹੁਕਮ ਦਿੱਤਾ। ਦੱਸਣਯੋਗ ਹੈ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਨੇ ਚਾਰਾ ਘੁਟਾਲੇ ਵਿੱਚ ਹਾਈ ਕੋਰਟ ਵਿੱਚ 13 ਜੂਨ ਨੂੰ ਜ਼ਮਾਨਤ ਦਾਇਰ ਕੀਤੀ ਸੀ। ਲਾਲੂ ਪ੍ਰਸਾਦ ਨੂੰ ਚਾਰਾ ਘੁਟਾਲੇ ਵਿੱਚ ਸੀ.ਬੀ.ਆਈ. ਨੇ ਸਾਢੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਕੇਸ ਵਿੱਚ ਉਹ ਡੇਢ ਸਾਲ ਤੋਂ ਜੇਲ੍ਹ ਵਿੱਚ ਹਨ। ਕਰੀਬ ਅੱਧੀ ਸਜ਼ਾ ਕੱਟ ਚੁੱਕੇ ਹਨ। ਲਾਲੂ ਪ੍ਰਸਾਦ ਨੇ ਇਸੇ ਆਧਾਰ ‘ਤੇ ਜ਼ਮਾਨਤ ਲੈਣ ਲਈ ਪਟੀਸ਼ਨ ਦਾਇਰ ਕੀਤੀ ਸੀ।


