- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਨੇ ਵੀ ਅਮਰੀਕੀ ਚੋਣਾਂ ‘ਚ ਕੀਤੀ ਦਖਲਅੰਦਾਜ਼ੀ : ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਸ਼ ਲਾਇਆ ਹੈ ਕਿ ਰੂਸ ਦੇ ਨਾਲ-ਨਾਲ ਚੀਨ ਨੇ ਵੀ 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਦਖਲਅੰਦਾਜ਼ੀ ਕੀਤੀ। ਪਿਛਲੇ ਮਹੀਨੇ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਮਹਾਸਭਾ ਤੋਂ ਬਾਅਦ ਸੰਯੁਕਤ ਰਾਸ਼ਟਰ ਪ੍ਰੀਸ਼ਦ ਦੀ ਇਕ ਬੈਠਕ ਦੀ ਅਗਵਾਈ ਕਰਦੇ ਹੋਏ ਟਰੰਪ ਨੇ ਦੋਸ਼ ਲਾਇਆ ਸੀ ਕਿ ਚੀਨ ਨਵੰਬਰ 2018 (ਮਿੱਡ ਟਰਮ) ਦੀਆਂ ਚੋਣਾਂ ‘ਚ ਦਖਲਅੰਦਾਜ਼ੀ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ‘ਤੇ ਨਹੀਂ ਦੇਖਣਾ ਚਾਹੁੰਦਾ ਪਰ ਚੀਨ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ। ਟਰੰਪ ਨੇ ਪਹਿਲੀ ਵਾਰ ਜਨਤਕ ਤੌਰ ‘ਤੇ ਆਖਿਆ ਕਿ ਚੀਨ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਦਖਲ ਦਿੱਤਾ। ਅਮਰੀਕੀ ਰਾਸ਼ਟਰਪਤੀ ਨੇ ਇਕ ਅੰਗ੍ਰੇਜ਼ੀ ਨਿਊਜ਼ ਚੈਨਲ ਦੇ ਸ਼ੋਅ ‘ਚ ਕਿਹਾ ਕਿ ਰੂਸ ਨੇ ਦਖਲਅੰਦਾਜ਼ੀ ਕੀਤੀ ਪਰ ਮੇਰਾ ਮੰਨਣਾ ਹੈ ਕਿ ਚੀਨ ਨੇ ਵੀ ਦਖਲਅੰਦਾਜ਼ੀ ਕੀਤੀ। ਟਰੰਪ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਚੀਨ ਨੇ ਵੀ ਦਖਲ ਦਿੱਤਾ ਅਤੇ ਮੈਂ ਸਮਝਦਾ ਹਾਂ ਕਿ ਚੀਨ ਇਕ ਵੱਡੀ ਸਮੱਸਿਆ ਹੈ। ਉਨ੍ਹਾਂ ਨੇ ਆਖਿਆ ਕਿ ਉਹ ਰੂਸ ਵਾਲੇ ਪਹਿਲੂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਟਰੰਪ ਨੇ ਇਸ ਗੱਲ ‘ਤੇ ਨਿਰਾਸ਼ਾ ਜਤਾਈ ਕਿ ਉਨ੍ਹਾਂ ਦੇ ਅਟਾਰਨੀ ਜਨਰਲ ਜੇਫ ਸੇਸ਼ੰਸ ਨੇ ਰੂਸ ਮਾਮਲੇ ਦੀ ਜਾਂਚ ਤੋਂ ਖੁਦ ਨੂੰ ਵੱਖ ਕਰ ਲਿਆ।


