- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਣ ਕਮਿਸ਼ਨ ਵੱਲੋਂ ਅੰਮਿ੍ਰਤਸਰ ਦੇ ਰਾਜਾਸਾਂਸੀ ਦੇ ਪੋਲਿੰਗ ਬੂਥ ਨੰ. 123 ’ਤੇ ਮੁੜ ਤੋਂ ਵੋਟਾਂ ਪਵਾਉਣ ਦੇ ਹੁਕਮ
22 ਮਈ ਨੂੰ ਪੈਣਗੀਆਂ ਇਸ ਬੂਥ ਤੇ ਵੋਟਾਂ
ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਮਿਤੀ 19 ਮਈ ਨੂੰ ਪੰਜਾਬ ਦੇ ਲੋਕ ਸਭਾ ਲਈ ਪਈਆਂ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਵਾਚਣ ਉਪਰੰਤ ਲੋਕ ਸਭਾ ਹਲਕਾ ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਸ਼ਟੇਸਨ ਨੰ. 123 ’ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ । ਇਹ ਵੋਟਾਂ 22 ਮਈ 2019 ਦਿਨ ਬੁੱਧਵਾਰ ਨੂੰ ਸਵੇਰੇ 7 ਵੱਜੇ ਤੋਂ ਸ਼ਾਮ 6 ਵੱਜੇ ਤੱਕ ਵੋਟਾਂ ਪਵਾਈਆਂ ਜਾਣਗੀਆਂ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ 22 ਮਈ 2019 ਨੂੰ ਇਸ ਪੋਲਿੰਗ ਸਟੇਸ਼ਨ ਉਤੇ ਮੁੜ ਤੋਂ ਵੋਟਾਂ ਪਵਾਉਣ ਸਬੰਧੀ ਸਮੂਚੇ ਪ੍ਰਬੰਧ ਕਰ ਲਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਇਸ ਪੋਲਿੰਗ ਸਟੇਸ਼ਨ ਦੇ ਰਿਟਰਨਿੰਗ ਅਫਸਰ ਅਤੇ ਓਬਜ਼ਰਵਰਾਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਰਾਜਨੀਤਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕਾਰਜ ਲਈ ਲੋੜਿੰਦਾ ਸੁਰੱਖਿਆ ਸਟਾਫ, ਈ ਵੀ ਐਮ ਮਸ਼ੀਨਾਂ ਅਤੇ ਪੋਲ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ ਇਸੇ ਦੌਰਾਨ ਚੋਣ ਕਮਿਸ਼ਨ ਵਲੋਂ ਇਸ ਪੋਲਿੰਗ ਸਟੇਸ਼ਨ ਅਧੀਨ ਆਉਂਦੇ ਬਾਸ਼ਿੰਦਿਆਂ ਨੂੰ 22 ਮਈ ਦੀ ਪੇਡ ਛੁੱਟੀ ਕਰਨ ਦਾ ਵੀ ਐਲਾਨ ਕੀਤਾ ਹੈ ਤਾਂ ਜੋ ਉਹ ਆਪਣੇ ਵੋਟਿੰਗ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।


