- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੰਨੀ ਵੱਲੋਂ ਦੁਨੀਆ ਭਰ ਦੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ
ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਨਾਲ ਮੀਟਿੰਗ ਕੀਤੀ
ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੁਨੀਆਂ ਭਰ ਵਿੱਚ ਵਸਦੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਹ ਗੱਲ ਅੱਜ ਉਨ੍ਹਾਂ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਤੇ ਸਕੱਤਰ ਜਨਰਲ ਡਾ.ਲਖਵਿੰਦਰ ਸਿੰਘ ਜੌਹਲ ਨਾਲ ਮੀਟਿੰਗ ਕਰਨ ਉਪਰੰਤ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।ਇਸ ਮੌਕੇ ਡਾ.ਪਾਤਰ ਨੇ ਕੈਬਨਿਟ ਮੰਤਰੀ ਸ੍ਰੀ ਚੰਨੀ ਨੂੰ ਜਾਣੂੰ ਕਰਵਾਇਆ ਕਿ ਪਰਿਸ਼ਦ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਸਾਲ ਭਰ ਦੇ ਪ੍ਰੋਗਰਾਮ ਉਲੀਕੇ ਗਏ ਹਨ ਜਿਹੜੇ ਕਿ ਸੂਬੇ ਦੇ ਵੱਖ-ਵੱਖ ਥਾਵਾਂ ਵਿੱਚ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਇਨ੍ਹਾਂ ਪ੍ਰੋਗਰਾਮਾਂ ਦੀ ਸਰਾਹਣਾ ਕਰਦਿਆਂ ਕਲਾ ਪਰਿਸ਼ਦ ਨੂੰ ਕਿਹਾ ਕਿ ਉਹ ਇਕ ਵਿਆਪਕ ਖਾਕਾ ਉਲੀਕਣ ਜਿਸ ਤਹਿਤ ਨਵੰਬਰ ਮਹੀਨੇ ਹੋਣ ਵਾਲੇ 550ਵੇਂ ਗੁਰਪੁਰਬ ਸਮਾਗਮ ਵਿੱਚ ਪੰਜਾਬ ਤੋਂ ਇਲਾਵਾ ਦੇਸ਼ ਅਤੇ ਵਿਦੇਸ਼ਾਂ ਤੋਂ ਕਲਾ ਤੇ ਸਾਹਿਤ ਪ੍ਰੇਮੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਸਕਣ।ਸ੍ਰੀ ਚੰਨੀ ਨੇ ਦੱਸਿਆ ਕਿ ਕਲਾ ਪਰਿਸ਼ਦ ਵੱਲੋਂ ਜਿੱਥੇ ਸੈਮੀਨਾਰ, ਭਾਸ਼ਣ ਮੁਕਾਬਲੇ ਆਦਿ ਕਰਵਾਏ ਜਾ ਰਹੇ ਹਨ ਉਥੇ ਕਈ ਥਾਵਾਂ ਉਤੇ ਨਾਟਕ ਵੀ ਖੇਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅੱਜ ਦੀ ਨਵੀਂ ਪੀੜ੍ਹੀ ਤੱਕ ਪਹੁੰਚਾਣ ਲਈ ਆਧੁਨਿਕ ਸਾਧਨਾਂ ਜਿਵੇਂ ਲਾਈਟ ਐਂਡ ਸਾਊਂਡ ਤੇ ਲੇਜ਼ਰ ਸ਼ੋਅ ਆਦਿ ਵੀ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਇਤਿਹਾਸਕ ਪਲ ਹੈ ਜਿਸ ਨੂੰ ਯਾਦਗਾਰੀ ਬਣਾਉਣ ਲਈ ਉਨ੍ਹਾਂ ਦਾ ਵਿਭਾਗ ਪੂਰੀ ਵਾਹ ਲਾ ਦੇਵੇਗਾ।ਇਸ ਤੋਂ ਪਹਿਲਾਂ ਡਾ.ਪਾਤਰ ਤੇ ਡਾ.ਜੌਹਲ ਨੇ ਨਵੇਂ ਬਣੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਾਲ ਮੁਲਾਕਾਤ ਕਰ ਕੇ ਗੁਲਦਸਤਾ ਭੇਂਟ ਕਰ ਕੇ ਸ਼ੁਭਕਾਮਨਾਵਾਂ ਦਿੱਤੀਆਂ।


