- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਛਾਪੇਮਾਰੀ ਦੇ ਦੂਜੇ ਦਿਨ ਸੂਬੇ ਵਿਚੋਂ 3500 ਕਿਲੋ ਪਲਾਸਟਿਕ ਬੈਗ ਜ਼ਬਤ
ਲੁਧਿਆਣਾ ਵਿਚੋਂ 1150 ਕਿਲੋ ਪਲਾਸਟਿਕ ਬੈਗ ਜ਼ਬਤ
ਚੰਡੀਗੜ – ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਨੂੰ ਠੱਲ ਪਾਉਣ ਲਈ ਛਾਪੇਮਾਰੀ ਨੂੰ ਜਾਰੀ ਰੱਖਦਿਆਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਟੀਮਾਂ ਨੇ ਮਿਲ ਕੇ ਮੰਗਲਵਾਰ ਸ਼ਾਮ ਨੂੰ 175 ਦੁਕਾਨਾਂ/ਗੋਦਾਮਾਂ ‘ਤੇ ਛਾਪੇਮਾਰੀ ਕੀਤੀ ਜਿਸ ਤਹਿਤ ਪਲਾਸਟਿਕ ਕੈਰੀ ਬੈਗ (ਉਤਪਦਾਨ, ਵਰਤੋਂ ਤੇ ਨਿਪਟਾਰਾ) ਕੰਟਰੋਲ ਐਕਟ, 2005 ਮੁਤਾਬਕ ਉਲੰਘਣਾ ਦੇ 88 ਮਾਮਲੇ ਸਾਹਮਣੇ ਆਏ। ਇਸ ਸਬੰਧੀ ਸੂਚਨਾ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕੇ.ਐਸ. ਪੰਨੂ ਨੇ ਦਿੱਤੀ।ਸ੍ਰੀ ਪੰਨੂ ਨੇ ਦੱਸਿਆ ਕਿ ਛਾਪੇਮਾਰੀ ਦੇ ਦੂਜੇ ਦਿਨ 3500 ਕਿਲੋ ਪਲਾਸਟਿਕ ਕੈਰੀ ਬੈਗ ਜ਼ਬਤ ਕੀਤੇ ਗਏ ਜਦੋਂ ਕਿ ਸ਼ਨੀਵਾਰ ਨੂੰ ਕੀਤੀ ਛਾਪੇਮਾਰੀ ਦੌਰਾਨ 4000 ਕਿਲੋ ਪਲਾਸਟਿਕ ਕੈਰੀ ਬੈਗ ਜ਼ਬਤ ਕੀਤੇ ਗਏ ਸਨ। ਉਨਾਂ ਅੱਗੇ ਦੱਸਿਆ ਕਿ ਇਸ ਸਬੰਧੀ 82 ਚਲਾਨ ਜਾਰੀ ਕੀਤੇ ਗਏ ਅਤੇ ਮੌਕੇ ‘ਤੇ ਹੀ ਲਗਭਗ 50,000 ਰੁਪਏ ਜ਼ੁਰਮਾਨੇ ਵਜੋਂ ਇੱਕਠੇ ਕੀਤੇ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਸਿਰਫ ਲੁਧਿਆਣਾ ਜ਼ਿਲੇ ਵਿੱਚੋਂ 1150 ਕਿਲੋ ਪਲਾਸਟਿਕ ਕੈਰੀ ਬੈਗ ਜ਼ਬਤ ਕੀਤੇ ਗਏ।ਮਿਸ਼ਨ ਡਾਇਰੈਕਟਰ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਭਰ ਵਿੱਚੋਂ ਪਲਾਸਟਿਕ ਬੈਗਾਂ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ। ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਵਿੱਚ ਪਲਾਸਟਿਕ ਬੈਗਾਂ ਦੇ ਉਤਪਾਦਨ, ਭੰਡਾਰਨ, ਵਿਤਰਣ, ਵਿਕਰੀ ਅਤੇ ਵਰਤੋਂ ‘ਤੇ ਰੋਕ ਦੇ ਬਾਵਜੂਦ, ਉਲੰਘਣਾ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ।ਲੋਕਾਂ ਨੂੰ ਪਲਾਸਟਿਕ ਬੈਗਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਿਆਂ ਸ੍ਰੀ ਪੰਨੂ ਨੇ ਕਿਹਾ ਕਿ ਪਲਾਸਟਿਕ ਬੈਗ ਵਾਤਾਵਰਣ ਲਈ ਗੰਭੀਰ ਸਮੱਸਿਆ ਹਨ ਅਤੇ ਇਹਨਾਂ ਦੀ ਵਰਤੋਂ ਰੋਕਣੀ ਲਾਜ਼ਮੀ ਹੈ।


