- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 4 ਨਕਸਲੀ ਢੇਰ
ਛੱਤੀਸਗੜ੍ਹ – ਛੱਤੀਸਗੜ੍ਹ ‘ਚ ਸੁਰੱਖਿਆ ਫੋਰਸ ਦੇ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਝੜਪ ਦੀ ਦੌਰਾਨ 4 ਨਕਸਲੀ ਮਾਰੇ ਗਏ ਅਤੇ ਉਨ੍ਹਾਂ ਤੋਂ ਮੌਕੇ ‘ਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਨਿੱਚਵਾਰ ਦੀ ਸਵੇਰ ਨੂੰ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਧਮਤਰੀ ਜ਼ਿਲੇ ‘ਚ ਸੁਰੱਖਿਆ ਫੋਰਸ ਨਾਲ ਮੁਕਾਬਲੇ ‘ਚ 3 ਮਹਿਲਾ ਨਕਸਲੀ ਸਮੇਤ 4 ਨਕਸਲੀ ਮਾਰੇ ਗਏ। ਡਿਪਟੀ ਪੁਲਿਸ ਕਮਿਸ਼ਨਰ ਸੁੰਦਰਰਾਜ ਪੀ. ਨੇ ਦੱਸਿਆ ਕਿ ਜ਼ਿਲ੍ਹੇ ਦੇ ਖੱਲਾਰੀ ਅਤੇ ਮੇਚਕਾ ਪਿੰਡ ਦੇ ਮੱਧ ਜੰਗਲ ‘ਚ ਐੱਸ. ਟੀ. ਐੱਫ. ਦੇ ਦਲ ਨਾਲ ਸਵੇਰੇ ਮੁਕਾਬਲੇ ਵਿੱਚ 4 ਨਕਸਲੀ ਮਾਰੇ ਗਏ। ਸੁੰਦਰਰਾਜ ਨੇ ਦੱਸਿਆ ਕਿ ਖੱਲਾਰੀ ਖੇਤਰ ‘ਚ ਐੱਸ. ਟੀ. ਐੱਫ. ਦਾ ਦਲ ਗਸ਼ਤ ਕਰ ਰਿਹਾ ਸੀ। ਦਲ ਜਦੋਂ ਖੱਲਾਰੀ ਅਤੇ ਮੇਚਕਾ ਪਿੰਡ ਦੇ ਮੱਧ ਜੰਗਲ ‘ਚ ਸੀ ਤਾਂ ਨਕਸਲੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।


