- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਸਟਿਸ ਧਵਨ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਐਮ.ਪੀ. ਸਿੰਘ ਤੇ ਸ਼ਵਿੰਦਰ ਸਿੰਘ ਸਿੱਧੂ ਨੇ ਮੈਂਬਰਾਂ ਵਜੋਂ ਅਹੁਦਾ ਸਾਂਭਿਆ
ਚੰਡੀਗੜ – ਜਸਟਿਸ (ਸੇਵਾਮੁਕਤ) ਸ਼ੇਖਰ ਧਵਨ ਨੇ ਅੱਜ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਹੋਰਾਂ ਦੀ ਹਾਜ਼ਰੀ ਵਿੱਚ ਅੱਜ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਸਮੇਂ ਕਮਿਸ਼ਨ ਦੇ ਦੋ ਹੋਰ ਮੈਂਬਰਾਂ ਐਮ.ਪੀ. ਸਿੰਘ ਤੇ ਸ਼ਵਿੰਦਰ ਸਿੰਘ ਸਿੱਧੂ ਨੇ ਵੀ ਆਪਣੇ ਅਹੁਦੇ ਸੰਭਾਲੇ।ਚੇਅਰਮੈਨ ਤੇ ਹੋਰ ਮੈਂਬਰਾਂ ਦੀ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਸ੍ਰੀ ਧਵਨ ਵੱਲੋਂ ਨਿਆਇਕ ਪ੍ਰਣਾਲੀ ਦੀ ਮਜ਼ਬੂਤੀ ਵਿੱਚ ਪਾਏ ਲਾਮਿਸਾਨ ਯੋਗਦਾਨ ਨੂੰ ਯਾਦ ਕੀਤਾ। ਉਨਾਂ ਉਮੀਦ ਜਤਾਈ ਕਿ ਇਨਾਂ ਤਿੰਨਾਂ ਦੀ ਅਗਵਾਈ ਵਿੱਚ ਕਮਿਸ਼ਨ ਨੂੰ ਬੇਹੱਦ ਲਾਭ ਮਿਲੇਗਾ ਅਤੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਵਿੱਚ ਮਦਦ ਮਿਲੇਗੀ। ਦੁਨੀਆ ਦੇ ਵੱਖ ਵੱਖ ਕੋਨਿਆਂ ਵਿੱਚ ਆਪਣੇ ਕੰਮਾਂ ਰਾਹੀਂ ਪੰਜਾਬ ਤੇ ਭਾਰਤ ਦਾ ਮਾਣ ਵਧਾਉਣ ਵਾਲੇ ਪਰਵਾਸੀ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨਾਂ ਦੱਸਿਆ ਕਿ ਸਰਕਾਰ ਐਨ.ਆਰ.ਆਈਜ਼ ਦੇ ਕੇਸਾਂ ਨਾਲ ਛੇਤੀ ਸਿੱਝਣ ਲਈ ਵਿਸ਼ੇਸ਼ ਅਦਾਲਤਾਂ ਸ਼ੁਰੂ ਕਰੇਗੀ।ਚੇਅਰਮੈਨ ਦੀ ਜ਼ਿੰਮੇਵਾਰੀ ਦੇਣ ਉਤੇ ਧੰਨਵਾਦ ਕਰਦਿਆਂ ਜਸਟਿਸ ਧਵਨ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੇ ਸਮਰਪਣ ਨਾਲ ਨਿਭਾਉਣਗੇ। ਇਸ ਮੌਕੇ ਚੇਅਰਮੈਨ ਹਰਿਆਣਾ ਖਪਤਕਾਰ ਫੋਰਮ ਜਸਟਿਸ ਟੀ.ਪੀ.ਐਸ. ਮਾਨ, ਮੈਂਬਰ ਐਨ.ਆਰ.ਆਈ. ਕਮਿਸ਼ਨ ਪੰਜਾਬ ਸ੍ਰੀ ਗੁਰਜੀਤ ਸਿੰਘ ਲਹਿਲ, ਸਕੱਤਰ ਐਨ.ਆਰ.ਆਈ. ਕਮਿਸ਼ਨ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸ੍ਰੀ ਐਮ.ਪੀ. ਸਿੰਘ ਅਤੇ ਸ੍ਰੀ ਅਨਿਲ ਸ਼ਰਮਾ ਹਾਜ਼ਰ ਸਨ।


