- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਿਗ-ਜੈਗ ਤਕਨਾਲੋਜੀ ਨਾ ਅਪਣਾਉਣ ਵਾਲੇ ਭੱਠੇ 30 ਸਤੰਬਰ ਤੋਂ ਬਾਅਦ ਨਹੀਂ ਚੱਲ ਸਕਣਗੇ : ਸ. ਪੰਨੂੰ
ਚੰਡੀਗੜ੍ਹ – ਸੂਬੇ ਵਿਚਲੇ ਸਾਰੇ ਭੱਠਾ ਮਾਲਕਾਂ ਨੂੰ 4 ਮਹੀਨੇ ਦਾ ਸਮਾਂ ਦਿੰਦਿਆਂ ਭੱਠਿਆਂ ਵਿੱਚ ਜਿਗ-ਜੈਗ ਤਕਨਾਲੋਜੀ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਮਿਸ਼ਨ ਤੰਦਰੁਸਤ ਪੰਜਾਬ ਸ. ਕੇ.ਐਸ. ਪੰਨੂੰ ਨੇ ਦਿੱਤੀ। ਸ. ਪੰਨੂੰ ਨੇ ਦੱÎਸਿਆ ਕਿ ਵਾਤਾਵਰਣ ਸੁਰੱÎਖਿਆ ਐਕਟ 1986 ਦੇ ਸੈਕਸ਼ਨ 5 ਅਧੀਨ ਰਵਾਇਤੀ ਤਕਨਾਲੋਜੀ ‘ਤੇ ਅਧਾਰਤ ਇੱਟਾਂ ਬਣਾਉਣ ਵਾਲੇ ਭੱਠਿਆਂ ਦੇ ਕੰਮ-ਕਾਜ ‘ਤੇ 30 ਸਤੰਬਰ, 2019 ਤੋਂ ਬਾਅਦ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਹ ਹੁਕਮ ਮਈ 2019 ਦੌਰਾਨ ਜਾਰੀ ਕੀਤੇ ਗਏ ਸਨ ਅਤੇ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਯਾਦ-ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਟਾਂ ਬਣਾਉਣ ਵਾਲੇ ਇਨ੍ਹਾਂ ਭੱਠਿਆਂ ਦੇ ਰਵਾਇਤੀ ਡਿਜ਼ਾਇਨ ਕਾਰਨ ਨਾ ਸਿਰਫ਼ ਊਰਜਾ ਦੀ ਜ਼ਿਆਦਾ ਖ਼ਪਤ ਹੁੰਦੀ ਹੈ ਬਲਕਿ ਇਹ ਵੱਖ ਵੱਖ ਸਿਹਤ ਸਮੱਸਿਆਵਾਂ ਅਤੇ ਵਾਤਾਵਰਣ ਨਾਲ ਸਬੰਧਤ ਮੁੱਦਿਆਂ ਦਾ ਕਾਰਨ ਵੀ ਬਣਦਾ ਹੈ।


