- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਲਈ ਸਮਾਂ ਸੀਮਾ ਖ਼ਤਮ ਕੀਤੀ ਜਾਵੇ: ਮੇਨਕਾ ਗਾਂਧੀ
ਨਵੀਂ ਦਿੱਲੀ – ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਕਾਨੂੰਨ ਮੰਤਰਾਲੇ ਨੂੰ ਕਿਹਾ ਹੈ ਕਿ ਬਾਲ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਲਈ ਸਮਾਂ ਸੀਮਾ ਹਟਾਈ ਜਾਵੇ ਤਾਂ ਜੋ ‘10-12 ਸਾਲ ਬਾਅਦ’ ਵੀ ਲੋਕ ਅਜਿਹੇ ਮਾਮਲਿਆਂ ਦੀ ਸ਼ਿਕਾਇਤ ਕਰ ਸਕਣ। ਮੇਨਕਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਬਹੁਤ ਖੁਸ਼ ਹਨ ਕਿ ‘ਮੀ ਟੂ’ ਮੁਹਿੰਮ ਭਾਰਤ ਵਿੱਚ ਵੀ ਸ਼ੁਰੂ ਹੋ ਗਈ ਹੈ ਅਤੇ ਇਸ ਨਾਲ ਮਹਿਲਾਵਾਂ ਨੂੰ ਸਾਹਮਣੇ ਆ ਕੇ ਸ਼ਿਕਾਇਤ ਕਰਨ ਦਾ ਹੌਸਲਾ ਮਿਲਿਆ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ‘‘ਜਿਸ ਨੇ ਸ਼ੋਸ਼ਣ ਕੀਤਾ ਹੈ ਉਸ ਨੂੰ ਪੀੜਤਾ ਕਦੇ ਨਹੀਂ ਭੁੱਲ ਸਕਦੀ। ਅਸੀਂ ਕਾਨੂੰਨ ਮੰਤਰਾਲੇ ਨੂੰ ਲਿਖਿਆ ਹੈ ਕਿ ਕਿਸੇ ਸਮਾਂ ਸੀਮਾ ਦੇ ਬਗੈਰ ਲੋਕਾਂ ਨੂੰ ਸ਼ਿਕਾਇਤ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ।’’ ਅਪਰਾਧਕ ਦੰਡ ਪ੍ਰਕਿਰਿਆ ਦੀ ਧਾਰਾ 468 ਤਹਿਤ ਬਾਲ ਜਿਨਸੀ ਸ਼ੋਸ਼ਣ ਦੀ ਘਟਨਾ ਦੀ ਸੂਚਨਾ ਤਿੰਨ ਸਾਲ ਦੇ ਅੰਦਰ ਦੇਣਾ ਜ਼ਰੁੂਰੀ ਹੈ। ਹਾਲਾਂਕਿ ਦੰਡ ਪ੍ਰਕਿਰਿਆ ਦੀ ਧਾਰਾ 473 ਅਨੁਸਾਰ ਨਿਆਂ ਦੇ ਹਿਤ ਵਿੱਚ ਅਦਾਲਤ ਕਿਸੇ ਪੁਰਾਣੇ ਮਾਮਲੇ ਵਿੱਚ ਨੋਟਿਸ ਲੈ ਸਕਦੀ ਹੈ।


