- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੀ.ਐਸ.ਟੀ. ਕੌਂਸਲ ਦਾ ਨਿਰਮਾਣ ਅਧੀਨ ਘਰਾਂ ਦੀ ਖਰੀਦ ’ਤੇ ਟੈਕਸ ਦਰਾਂ ਘਟਾਉਣ ਦਾ ਫ਼ੈਸਲਾ
ਨਵੀਂ ਦਿਲੀ – ਜੀ.ਐਸ.ਟੀ. ਕੌਂਸਲ ਵੱਲੋਂ ਆਪਣੇ ਮਕਾਨ ਦਾ ਸੁਪਨਾ ਦੇਖ ਰਹੇ ਲੋਕਾਂ ਨੂੰ ਵਡਾ ਤੋਹਫ਼ਾ ਦਿੰਦਿਆਂ ਮਕਾਨਾਂ ’ਤੇ ਲਗਣ ਵਾਲੇ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.) ’ਚ ਵੱਡੀ ਕਟੌਤੀ ਕੀਤੀ ਗਈ ਹੈ।ਨਿਰਮਾਣਅਧੀਨ ਯੋਜਨਾਵਾਂ ’ਚ ਮਕਾਨਾਂ ’ਤੇ ਜੀ.ਐਸ.ਟੀ. ਦੀ ਦਰ 12 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕੀਤਾ ਗਿਆ ਹੈ।ਇਸ ਤੋਂ ਇਲਾਵਾ ਕਿਫ਼ਾਇਤੀ ਮਕਾਨਾਂ ’ਤੇ ਜੀ.ਐਸ.ਟੀ. ਦੀ ਦਰ 8 ਫ਼ੀਸਦੀ ਨੂੰ ਘਟਾ ਕੇ ਸਿਰਫ਼ 1 ਫ਼ੀਸਦੀ ਕੀਤਾ ਗਿਆ ਹੈ। ਇਨ੍ਹਾਂ ਨਵੀਆਂ ਦਰਾਂ ਦਾ ਫ਼ੈਸਲਾ ਅਜ ਜੀ.ਐਸ.ਟੀ. ਕੌਂਸਲ ਦੀ ਬੈਠਕ ਵਿਤ ਲਿਆ ਗਿਆ। ਬੈਠਕ ਤੋਂ ਬਾਅਦ ਕੇਂਦਰੀ ਵਿਤ ਮੰਤਰੀ ਅਰੁਣ ਜੇਤਲੀ ਨੇ ਇਸ ਬਾਰੇ ਐਲਾਨ ਕੀਤਾ। ਵਿੱਤ ਮੰਤਰੀ ਨੇ ਕਿਹਾ ਅਸੀਂ ਰਿਅਲ ਅਸਟੇਟ ਸੈਕਟਰ ਨੂੰ ਵਡਾ ਹੁਲਾਰਾ ਦੇਣਾ ਚਾਹੁੰਦੇ ਹਾਂ।ਇਸ ਫ਼ੈਸਲੇ ਨਾਲ ਨਿਸ਼ਚਿਤ ਤੌਰ ’ਤੇ ਕੰਸਟ੍ਰਕਸ਼ਨ ਨੂੰ ਬਹੁਤ ਹੁਲਾਰਾ ਮਿਲੇਗਾ। ਜੀ.ਐਸ.ਟੀ. ਕੌਂਸਲ ਦੀ ਬੈਠਕ ਤੋਂ ਬਾਅਦ ਵਿਤ ਮੰਤਰੀ ਨੇ ਕਿਹਾ ਕਿ ਬੰਗਲੁਰੂ, ਚੈਨਈ, ਦਿਲੀ-ਐਨ.ਸੀ.ਆਰ, ਹੈਦਰਾਬਾਦ, ਕੋਲਕਾਤਾ ਅਤੇ ਮੁੰਬਈ ਵਰਗੇ ਮੈਟਰੋ ਸ਼ਹਿਰਾਂ ’ਚ 60 ਵਰਗ ਮੀਟਰ ਕਾਰਪੋਰੇਟ ਏਰੀਆ ਤਕ ਦੇ ਮਕਾਨ ਕਿਫ਼ਾਇਤੀ ਮੰਨੇ ਜਾਣਗੇ, ਜਦੋਂਕਿ ਨਾਨ ਮੈਟਰੋ ਸ਼ਿਹਰਾਂ ’ਚ 90 ਵਰਗ ਮੀਟਰ ਤੱਕ ਦੇ ਮਕਾਨਾਂ ਨੂੰ ਕਿਫ਼ਾਇਤੀ ਮੰਨਿਆ ਜਾਵੇਗਾ। ਜਿਨ੍ਹਾਂ ਦੀ ਵੱਧ ਤੋਂ ਵਧ 45 ਲਖ ਰੁਪਏ ਹੋਵੇਗੀ।ਜ਼ਿਕਰਯੋਗ ਹੈ ਕਿ ਇਹ ਨਵੀਂਆਂ ਦਰ੍ਹਾਂ 1 ਅਪਰੈਲ, 2019 ਤੋਂ ਲਾਗੂ ਹੋਣਗੀਆਂ।”


