- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਕਰ ਦੋ ਦਿਨਾਂ ਦੇ ਅੰਦਰ-ਅੰਦਰ ਨਹਿਰੀ ਪਾਣੀ ਨਾ ਛੱਡਿਆ ਤਾਂ ਯੂਨੀਅਨ ਕਰੇਗੀ ਸੰਘਰਸ਼
ਰਾਮਾ ਮੰਡੀ – ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਰਮੇਂ ਦੀ ਬਿਜਾਈ 15 ਅਪ੍ਰੈਲ ਤੋਂ 15 ਮਈ ਦਰਮਿਆਨ ਕਰਨ ਦੀ ਸਿਫਾਰਿਸ਼ ਕੀਤੀ ਜਾਂਦੀ ਹੈ।ਪਰ ਅਜੇ ਤੱਕ ਨਹਿਰੀ ਵਿਭਾਗ ਨੇ ਕਿਸਾਨਾਂ ਨੂੰ ਪਾਣੀ ਮੁਹੱਈਆ ਨਹੀ ਕਰਵਾਇਆ,ਜਿਸ ਕਾਰਨ ਨਰਮੇਂ ਦੀ ਬਿਜਾਈ ਪਛੜ ਰਹੀ ਹੈ,ਜਿਸ ਦਾ ਅਸਰ ਉਤਪਾਦਨ ’ਤੇ ਵੀ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਅੱਜ ਇੱਥੇ ਯੂਨੀਅਨ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਕਣਕ ਦੇ ਜ਼ਿਆਦਾਤਰ ਖੇਤ ਖਾਲੀ ਹੋ ਚੁੱਕੇ ਹਨ ਅਤੇ ਕਿਸਾਨ ਨਹਿਰੀ ਪਾਣੀ ਦੀ ਉਡੀਕ ਕਰ ਰਹੇ ਹਨ। ਨਹਿਰੀ ਵਿਭਾਗ ਦੀ ਨਲਾਇਕੀ ਕਾਰਨ ਐਤਕੀ ਨਰਮੇਂ ਦੀ ਬਿਜਾਈ ਪਛੜੇਗੀ। ਜਿਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪਵੇਗਾ। ਕਿਸਾਨ ਆਗੂ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਸੂਬਾ ਸਰਕਾਰ ਤੁਰੰਤ ਨਹਿਰੀ ਵਿਭਾਗ ਨੂੰ ਪਾਣੀ ਛੱਡਣ ਦੇ ਹੁਕਮ ਜਾਰੀ ਕਰੇ ਤਾਂ ਜੋ ਕਿਸਾਨ ਸਮੇਂ ਸਿਰ ਨਰਮੇਂ ਦੀ ਬਿਜਾਈ ਕਰ ਸਕਣ। ਉਨ੍ਹਾਂ ਨੇ ਨਹਿਰੀ ਵਿਭਾਗ ਅਤੇ ਸੂਬਾ ਸਰਕਾਰ ਨੂੰ ਚਿਤਾਵਿਨੀ ਦਿੰਦਿਆ ਕਿਹਾ ਕਿ ਜੇਕਰ ਦੋ ਦਿਨਾਂ ਦੇ ਅੰਦਰ-ਅੰਦਰ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪੁੱਜਦਾ ਨਾ ਕੀਤਾ ਤਾਂ ਯੂਨੀਅਨ ਨਹਿਰੀ ਪਾਣੀ ਦੀ ਸਪਲਾਈ ਨੂੰ ਲੈ ਕੇ ਤਿੱਖਾ ਸੰਘਰਸ਼ ਵਿੱਢੇਗੀ।ਇਸ ਸਮੇਂ ਉਨ੍ਹਾਂ ਨਾਲ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾਂ ,ਜਰਨਲ ਸਕੱਤਰ ਸਰੂਪ ਸਿੰਘ ਸਿੱਧੂ, ਮਲਕੀਤ ਸਿੰਘ ਸੰਦੋਹਾ, ਗੁਰਮੀਤ ਸਿੰਘ ਗੁਰੂਸਰ, ਬਲਵਿੰਦਰ ਸਿੰਘ ਸੰਦੋਹਾ, ਗੁਰਜੰਟ ਸਿੰਘ ਰਾਈਆ, ਮੋਧਾ ਸਿੰਘ ਮੌੜ,ਮਿੱਠੂ ਸਿੰਘ ਮਾਹੀਨੰਗਲ, ਪਰਮਜੀਤ ਸਿੰਘ ਜੱਜਲ, ਜਗਜੀਤ ਸਿੰਘ, ਗੁਰਮੇਲ ਸਿੰਘ, ਮਿੱਠੂ ਸਿੰਘ, ਅਸ਼ੋਕ ਕੁਮਾਰ ਸ਼ਰਮਾਂ,ਹਰਗੋਬਿੰਦ ਸਿੰਘ ਆਦਿ ਕਿਸਾਨ ਆਗੂ ਮੌਜੂਦ ਸਨ।


