- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਲ ਚ ਬੰਦ ਨਵਾਜ਼ ਸ਼ਰੀਫ ਨਾਲ ਸ਼ਾਹਬਾਜ਼ ਨੇ ਕੀਤੀ ਮੁਲਾਕਾਤ
ਲਾਹੌਰ – ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਪੀ.ਐੱਮ.ਐੱੱਲ.-ਐੱਨ. ਦੇ ਮੁਖੀ ਸ਼ਾਹਬਾਜ਼ ਸ਼ਰੀਫ ਨੇ ਆਪਣੇ ਵੱਡੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਜੇਲ ਵਿਚ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਨਵਾਜ਼ ਨੂੰ ਮੌਜੂਦਾ ਭੂ-ਰਾਜਨੀਤਕ ਸਥਿਤੀ, ਖਾਸ ਕਰ ਕੇ ਭਾਰਤ-ਪਾਕਿਸਤਾਨ ਤਣਾਅ ਬਾਰੇ ਜਾਣੂ ਕਰਵਾਇਆ। ਮੀਡੀਆ ਖਬਰਾਂ ਵਿਚ ਇਹ ਜਾਣਕਾਰੀ ਦਿੱਤੀ ਗਈ।ਜ਼ਿਕਰਯੋਗ ਹੈ ਕਿ ਨਵਾਜ਼ ਅਲ ਅਜ਼ੀਜ਼ੀਆ ਸਟੀਲ ਮਿਲਜ਼ ਭ੍ਰਿਸ਼ਟਾਚਾਰ ਮਾਮਲੇ ਵਿਚ ਲਾਹੌਰ ਦੀ ਕੋਟ ਲਖਪਤ ਜੇਲ ਵਿਚ ਸਜ਼ਾ ਕੱਟ ਰਹੇ ਹਨ। ਇਕ ਅੰਗਰੇਜ਼ੀ ਅਖਬਾਰ ਨੇ ਪਾਰਟੀ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ,”ਸ਼ਨੀਵਾਰ ਨੂੰ ਹੋਈ ਮੁਲਾਕਾਤ ਦਾ ਉਦੇਸ਼ ਨਵਾਜ਼ ਨੂੰ ਭੂ-ਰਾਜਨੀਤਕ ਸਥਿਤੀ, ਖਾਸ ਕਰ ਕੇ ਭਾਰਤ-ਪਾਕਿਸਤਾਨ ਤਣਾਅ ਬਾਰੇ ਜਾਣੂ ਕਰਵਾਉਣਾ ਸੀ।” ਬੈਠਕ ਦੌਰਾਨ ਸ਼ਰੀਫ ਪਰਿਵਾਰ ਵਿਰੁੱਧ ਚੱਲ ਰਹੇ ਅਦਾਲਤੀ ਮਾਮਲਿਆਂ ‘ਤੇ ਵੀ ਚਰਚਾ ਕੀਤੀ ਗਈ। ਸ਼ਾਹਬਾਜ਼ ਨੇ ਨਵਾਜ਼ ਦੀ ਸਿਹਤ ਬਾਰੇ ਵੀ ਜਾਣਕਾਰੀ ਲਈ।


