- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਵਿੱਚ ਫੌਜ ਵਲੋਂ ਲਸ਼ਕਰ ਦੇ ਦੋ ਅੱਤਵਾਦੀ ਢੇਰ
ਅਨੰਤਨਾਪੁਰ – ਜੰਮੂ-ਕਸ਼ਮੀਰ ਦੇ ਅਨੰਤਨਾਪੁਰ ਜ਼ਿਲੇ ਵਿੱਚ ਸੁਰੱਖਿਆ ਫੌਜ ਦੇ ਹੱਥ ਇਕ ਹੋਰ ਵੱਡੀ ਕਾਮਯਾਬੀ ਲੱਗੀ| ਸੁਰੱਖਿਆ ਫੌਜ ਨਾਲ ਝੜਪ ਵਿੱਚ ਲਸ਼ਕਰ-ਏ-ਤੋਇਬਾ ਦੇ ਉੱਚ ਕਮਾਂਡਰ ਸਣੇ ਦੋ ਅੱਤਵਾਦੀ ਮਾਰੇ ਗਏ| ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਹੋਏ|ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲ ਕੇਂਦਰੀ ਰਿਜ਼ਰਵ ਪੁਲੀਸ ਫੌਜ ਅਤੇ ਜੰਮੂ-ਕਸ਼ਮੀਰ ਪੁਲੀਸ ਦੀ ਵਿਸ਼ੇਸ਼ ਮੁਹਿੰਮ ਦਲ ਦੇ ਜਵਾਨਾਂ ਨੇ ਬੀਤੀ ਦੇਰ ਰਾਤ ਅਨੰਤਨਾਗ ਦੇ ਸੰਗਮ ਵਿੱਚ ਸਾਂਝੇ ਰੂਪ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਇਸ ਦੌਰਾਨ ਸੁਰੱਖਿਆ ਫੌਜ ਦੇ ਜਵਾਨਾਂ ਦੀ ਉੱਥੇ ਲੁਕੇ ਹੋਏ ਅੱਤਵਾਦੀਆਂ ਨਾਲ ਝੜਪ ਹੋ ਗਈ| ਮਾਰੇ ਗਏ ਅੱਤਵਾਦੀਆਂ ਵਿੱਚੋਂ ਇਕ ਦੀ ਪਛਾਣ ਲਸ਼ਕਰ ਦੇ ਉੱਚ ਕਮਾਂਡਰ ਫੁਰਕਾਨ ਦੇ ਤੌਰ ਤੇ ਹੋਈ ਹੈ| ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਨੇੜਲੇ ਇਲਾਕਿਆਂ ਵਿੱਚ ਵਾਧੂ ਸੁਰੱਖਿਆ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ|


