- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ ਤੋਂ 7,993 ਅਮਰਨਾਥ ਯਾਤਰੀਆਂ ਦਾ ਨਵਾਂ ਜੱਥਾ ਰਵਾਨਾ
ਜੰਮੂ ਵਿਚ ਭਗਵਤੀ ਨਗਰ ਆਧਾਰ ਕੈਂਪ ਦੇ ਯਾਤਰੀ ਨਿਵਾਸ ਤੋਂ ਬਾਰਿਸ਼ ਅਤੇ ਬਮ ਬਮ ਭੋਲੇ ਦੇ ਜੈਕਾਰਿਆਂ ਦਰਮਿਆਨ 7,993 ਸ਼ਰਧਾਲੂਆਂ ਦਾ ਨਵਾਂ ਜੱਥਾ ਐਤਵਾਰ ਨੂੰ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਅਮਰਨਾਥ ਤੀਰਥ ਯਾਤਰੀਆਂ ਦਾ ਜੱਥਾ ਸੀ. ਆਰ. ਪੀ. ਐੱਫ. ਜਵਾਨਾਂ ਦੀ ਸੁਰੱਖਿਆ ਦਰਮਿਆਨ 310 ਵਾਹਨਾਂ ‘ਤੇ ਸਵਾਰ ਹੋ ਕੇ ਰਵਾਨਾ ਹੋਇਆ। ਇਸ ‘ਚ 185 ਵਾਹਨਾਂ ‘ਚ 4,072 ਪੁਰਸ਼, 886 ਔਰਤਾਂ, 28 ਬੱਚੇ ਅਤੇ 284 ਸਾਧੂ ਪਹਿਲਗਾਮ ਮਾਰਗ ਲਈ ਅਤੇ 125 ਵਾਹਨਾਂ ਤੋਂ 2008 ਪੁਰਸ਼, 704 ਔਰਤਾਂ ਅਤੇ 11 ਬੱਚੇ ਬਾਲਟਾਲ ਲਈ ਰਵਾਨਾ ਹੋਏ।ਇਸ ਤੋਂ ਪਹਿਲਾਂ ਸ਼ਹੀਦ ਦਿਵਸ ਦੇ ਮੱਦੇਨਜ਼ਰ ਘਾਟੀ ਵਿਚ ਲੱਗੀ ਪਾਬੰਦੀ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਜੰਮੂ ਤੋਂ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਸੀ। ਅਮਰਨਾਥ ਯਾਤਰਾ ਲਈ ਬਹੁ-ਪੱਧਰੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। 46 ਦਿਨਾਂ ਤਕ ਚੱਲਣ ਵਾਲੀ ਇਸ ਯਾਤਰਾ ਦਾ ਸਮਾਪਨ 15 ਅਗਸਤ ਨੂੰ ਸਾਉਣ ਪੁੰਨਿਆ ਦੇ ਦਿਨ ਹੋਵੇਗਾ। ਇੱਥੇ ਦੱਸ ਦੇਈਏ ਕਿ 1 ਜੁਲਾਈ ਤੋਂ ਸ਼ੁਰੂ ਹੋਈ ਇਸ ਯਾਤਰਾ ‘ਚ ਹੁਣ ਤਕ 1.73 ਲੱਖ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ।


