- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਝਾਰਖੰਡ ‘ਚ ਕਾਂਗਰਸ ਤੇ ਜੇ.ਐਮ.ਐਮ. ਨੇ ਮਾਰੀ ਭਾਜਪਾ ਨੂੰ ਪਲਟੀ
ਨਵੀਂ ਦਿੱਲੀ – ਝਾਰਖੰਡ ਦੀਆਂ ਆਮ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸੱਤਾ ਖੁੱਸ ਚੁੱਕੀ ਹੈ ਅਤੇ ਕਾਂਗਰਸ ਦੀ ਅਗਵਾਈ ਵਾਲੇ ਝਾਰਖੰਡ ਮੁਕਤੀ ਮੋਰਚਾ ਤੇ ਰਾਸ਼ਟਰੀ ਜਨਤਾ ਦਲ ਗਠਜੋੜ ਨੂੰ ਬਹੁਮਤ ਮਿਲ ਗਿਆ ਹੈ। ਜਿੱਥੇ 2018 ਵਿੱਚ ਭਾਜਪਾ 21 ਰਾਜਾਂ ਵਿੱਚ ਸੱਤਾ ‘ਚ ਸੀ, ਹੁਣ 2019 ਵਿੱਚ ਸਿਰਫ਼ 15 ਰਾਜ ਵਿੱਚ ਸੀਮਤ ਰਹਿ ਗਈ ਹੈ। ਖ਼ਬਰ ਲਿਖੇ ਜਾਣ ਤੱਕ ਝਾਰਖੰਡ ‘ਚ ਵੋਟਾਂ ਦੀ ਗਿਣਤੀ ਜਾਰੀ ਹੋਣ ਅਤੇ ਰੁਝਾਨਾਂ ‘ਚ ਕਾਂਗਰਸ-ਜੇ. ਜੇ. ਐੱਮ ਗਠਜੋੜ ਨੂੰ ਸਾਫ਼ ਬਹੁਮਤ ਮਿਲਿਆ ਹੈ। ਰੁਝਾਨਾਂ ਮੁਤਾਬਕ ਕਾਂਗਰਸ-ਜੇ.ਐੱਮ.ਐੱਮ. ਗਠਜੋੜ 46 ਸੀਟਾਂ ‘ਤੇ ਅੱਗੇ ਚੱਲ ਰਿਹਾ। ਉੱਥੇ ਹੀ ਸੂਬੇ ਦੀ ਸੱਤਾ ਧਾਰੀ ਪਾਰਟੀ ਭਾਜਪਾ 25 ਸੀਟਾਂ ‘ਤੇ ਅਤੇ ਜੇ.ਵੀ.ਐੱਮ. 3 ਸੀਟਾਂ ਅਤੇ ਆਜ਼ਾਦ ਉਮੀਦਵਾਰ 7 ਸੀਟਾਂ ‘ਤੇ ਅੱਗੇ ਚੱਲ ਰਹੇ ਹਨ।


