- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
“ਝੂਠੇ ਦਰਜ ਕੇਸ ਨੂੰ ਰੱਦ ਕੀਤਾ ਜਾਵੇ,ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਮੁੱਖ ਮੰਤਰੀ ਅਮਰਿੰਦਰ ਸਿੰਘ”
ਕੈਪਟਨ ਸਰਕਾਰ ਦੀ ਬੇਰੁਖੀ ਦੇ ਪੀੜਤ ਅਨੁਸੂਚਿਤ ਜਾਤੀ ਪਰਿਵਾਰ — ਕੈਂਥ
ਚੰਡੀਗੜ੍ਹ – ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰ ਅਨਿਆਂ ,ਅੱਤਿਆਚਾਰ, ਧੱਕੇਸ਼ਾਹੀ, ਦਹਿਸ਼ਤ,ਗੁੰਡਾਗਰਦੀ ਅਤੇ ਬੇਰੁਖੀ ਸ਼ਿਕਾਰ ਹਨ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਹਮਾਇਤ ਪ੍ਰਾਪਤ ਧਰਨੇ ਤੇ ਸੰਕੇਤਕ ਭੁੱਖ ਹੜਤਾਲ ,ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਲਗਾਤਾਰ ਜਾਰੀ ਧਰਨੇ ਵਿੱਚ ਸ਼ਰਨਾਰਥੀ ਪਰਿਵਾਰਾਂ ਦੇ ਮੈਂਬਰਾਂ ਨੇ ਆਪਣੇ ਨਾਲ ਹੋ ਰਹੇ ਝੂਠੇ ਪੁਲਿਸ ਕੇਸਾਂ ਵਿੱਚ ਰਾਜਨੀਤਕ ਆਗੂਆਂ ਦੀ ਸਹਿ ਨਾਲ ਤੰਗ ਪ੍ਰੇਸ਼ਾਨ ਤੇ ਅਪਮਾਣਤ ਕਰਨ ਦੀਆਂ ਘਟਨਾਵਾਂ ਨੇ ਸਾਨੂੰ ਘਰ ਤੋਂ ਬੇਘਰ ਕਰ ਦਿੱਤਾ ਹੈ ਇਹ ਪ੍ਰਗਟਾਵਾ ਕਰਦਿਆਂ ਪਿੰਡ ਅਤਾਲਾਂ ਦੇ ਵਸਨੀਕ ਕਾਲਾ ਸਿੰਘ ਅਤੇ ਸ਼ੇਰਗੜ੍ਹ ਦੇ ਚਰਨਜੀਤ ਸਿੰਘ ਨੇ ਬੜੇ ਦੁੱਖੀ ਮਨ ਨਾਲ ਹੋ ਰਹੀ ਸਿਆਸੀ ਰਸੂਖ ਧਨਾਢ ਜਿਮੀਂਦਾਰਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ,ਗੁੰਡਾਗਰਦੀ ਅਤੇ ਬੁਰਛਾਗਰਦੀ ਦੇ ਪੀੜਤ ਪਰਿਵਾਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਸ਼ਰਨਾਰਥੀਆਂ ਦਾ ਜੀਵਨ ਜਿਊਣ ਲਈ ਮਜਬੂਰ ਹਨ।ਉਹਨਾਂ ਦੱਸਿਆ ਕਿ ਅਸੀਂ ਆਪਣੇ ਉਪਰ ਹੋ ਰਹੇ ਜੁਲਮਾਂ ਬਾਰੇ ਹਲਕੇ ਵਿਧਾਇਕ ਨਿਰਮਲ ਸਿੰਘ ਸ਼ਤਰਾਣਾ ਨੂੰ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਸਾਡੀ ਬੇਇੱਜ਼ਤੀ ਕੀਤੀ ਕਿਸੇ ਵੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ, ਅਸੀਂ ਪਿਛਲੇ ਮਹੀਨਿਆਂ ਤੋਂ ਇਨਸਾਫ਼ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਾਂ।ਅਸੀਂ ਫਿਰ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੂੰ ਜਾਣਕਾਰੀ ਦਿੱਤੀ ਉਹਨਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ ਗਿਆ ਹੁਣ ਅਸੀਂ ਇਨ੍ਹਾਂ ਦੀ ਮਦਦ ਨਾਲ ਇਨਸਾਫ਼ ਲੈਣ ਲਈ ਸੰਘਰਸ਼ ਕਰ ਰਹੇ ਹਾਂ।ਸ੍ਰ ਕੈਂਥ ਨੇ ਦੱਸਿਆ ਕਿ ਧਰਨਾਕਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਸ਼ਾਤੀਪੂਰਣ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਕਰਕੇ ਅਸੀਂ ਕੈਪਟਨ ਸਰਕਾਰ ਦਾ ਅਨੁਸੂਚਿਤ ਜਾਤੀ ਵਿਰੋਧੀ ਰਵੱਈਆ ਲੋਕਾਂ ਦੇ ਸਾਹਮਣੇ ਨੰਗਾ ਕਰਹੇ ਹਾਂ ਅਤੇ ਸਾਨੂੰ ਬਹੁਤ ਸਾਰੇ ਸੰਗਠਨਾਂ ਨੇ ਹਮਾਇਤ ਦੇਣ ਦਾ ਫੈਸਲਾ ਕੀਤਾ ਜੋ ਸਵਾਗਤਯੋਗ ਹੈ। ਸਿਆਸੀ ਪਾਰਟੀਆਂ ਦੀ ਕੋਈ ਵੀ ਪਾਰਟੀ ਧੱਕੇਸ਼ਾਹੀ,ਗੁੰਡਾਗਰਦੀ ਅਤੇ ਬੁਰਛਾਗਰਦੀ ਦੇ ਵਿਰੁੱਧ ਲਈ ਬੋਲਣ ਲਈ ਤਿਆਰ ਨਹੀਂ ਹੈ,ਅਜਿਹੀਆਂ ਘਟਨਾਵਾਂ ਪ੍ਰਤੀ ਚੁੱਪ ਰਹਿਣਾਂ ਗੁਲਾਮ ਮਾਨਸਿਕਤਾ ਦਾ ਵਰਤਾਰਾ ਹੈ।


