- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਝੋਨੇ ਦੀ ਖਰੀਦ ’ਚ ਫਰਜ਼ੀ ਬਿਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਨ ਆਸ਼ੂ
ਖਰੀਦ ਵਿੱਚ ਬੇਨਿਯਮੀਆਂ ਦੇ ਦੋਸ਼ ’ਚ ਪੱਟੀ ਮੰਡੀ ਵਿੱਚ ਦੋ ਖਰੀਦ ਇੰਸਪੈਕਟਰ ਮੁਅੱਤਲ
ਚੰਡੀਗੜ੍ਹ – ਪੱਟੀ (ਤਰਨ ਤਾਰਨ) ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਰਜ਼ੀ ਬਿ¦ਿਗ ਦਾ ਮਾਮਲਾ ਸਾਹਮਣੇ ਆਉਣ ਬਾਅਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵੱਲੋਂ ਕੀਤੀ ਜਾਂਚ ਦੌਰਾਨ ਕਈ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਬਾਅਦ ਇਸ ਮੰਡੀ ਵਿੱਚ ਖਰੀਦ ਲਈ ਜ਼ਿੰਮੇਵਾਰ ਮਾਰਕਫੈਡ ਅਤੇ ਪਨਗਰੇਨ ਦੇ ਖਰੀਦ ਇੰਸਪੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੱਟੀ ਮੰਡੀ ਵਿੱਚ ਮਾਰਕਫੈਡ ਤੇ ਪਨਗਰੇਨ ਨੂੰ ਖਰੀਦ ਤੋਂ ਰੋਕ ਦਿੱਤਾ ਗਿਆ ਹੈ ਅਤੇ ਹੁਣ ਇਸ ਮੰਡੀ ਵਿੱਚ ਪੰਜਾਬ ਐਗਰੋ ਅਤੇ ਪਨਸਪ ਵੱਲੋਂ ਹੀ ਖਰੀਦ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮੰਡੀ ਵਿੱਚ ਖਰੀਦ ਵਿੱਚ ਬੇਨਿਯਮੀਆਂ ਸਬੰਧੀ ਸ਼ਿਕਾਇਤਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਮਿਲੀਆਂ ਸਨ, ਜਿਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਦੀ ਜਾਂਚ ਟੀਮ ਗਠਿਤ ਕਰਕੇ ਮੌਕੇ ਉਤੇ ਭੇਜੀ। ਇਸ ਟੀਮ ਨੇ ਖਰੀਦ ਵਿੱਚ ਕਈ ਊਣਤਾਈਆਂ ਪਾਈਆਂ, ਜਿਵੇਂ ਕਿ ਪਨਗਰੇਨ ਦੇ ਨਿਰੀਖਕ ਨੇ ਤੈਅ ਖਰੀਦ ਹੱਦ 25 ਫੀਸਦੀ ਨਾਲੋਂ ਵੱਧ 44 ਫੀਸਦੀ ਖਰੀਦ ਕੀਤੀ ਹੋਈ ਸੀ। ਪੱਟੀ ਮੰਡੀ ਵਿੱਚ ਵੱਖ ਵੱਖ ਏਜੰਸੀਆਂ ਵਿਚਾਲੇ ਫੜ੍ਹਾਂ ਦੀ ਵੰਡ ਵੀ ਨਹੀਂ ਕੀਤੀ ਗਈ ਸੀ। ਇੱਥੇ ਖਰੀਦ ਰਜਿਸਟਰ ਵੀ ਨਹੀਂ ਲਾਇਆ ਗਿਆ ਸੀ। ਮੰਡੀ ਵਿੱਚ ਇਸ ਨਿਰੀਖਕ ਨੇ 22 ਅਕਤੂਬਰ ਤੋਂ 31 ਅਕਤੂਬਰ 2018 ਵਿਚਾਲੇ ਕੋਈ ਖ਼ਰੀਦ ਨਹੀਂ ਕੀਤੀ ਸੀ ਜਦੋਂ ਕਿ ਨਿਰੀਖਕ ਨੇ ਬਿਨਾਂ ਖਰੀਦ ਲਿਖੇ 28,653 ਬੋਰੀਆਂ ਝੋਨਾ ਚੁਕਵਾ ਦਿੱਤਾ, ਜਿਸ ਦੀ ਖ਼ਰੀਦ ਬਾਅਦ ਵਿੱਚ ਪਹਿਲੀ ਤੇ ਦੋ ਨਵੰਬਰ ਨੂੰ ਇਕੱਠੀ ਪਾਈ ਗਈ। ਦੱਸਣਯੋਗ ਹੈ ਕਿ ਵਿਭਾਗ ਨੇ ਖਰੀਦ ਊਣਤਾਈਆਂ ਰੋਕਣ ਲਈ ਸਤੰਬਰ ਤੋਂ ਹੀ ਜਾਂਚ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਸਤੰਬਰ ਦੇ ਅਖੀਰਲੇ ਹਫ਼ਤੇ ਫਿਰੋਜ਼ਪੁਰ ਦੇ ਵੱਖ ਵੱਖ ਸ਼ੈਲਰਾਂ ਤੋਂ ਦੋ ਲੱਖ ਬੋਰੀਆਂ ਝੋਨੇ ਦੀਆਂ ਫੜੀਆਂ ਗਈਆਂ। ਇਸੇ ਦੌਰਾਨ ਜ¦ਧਰ ਤੇ ਮੋਗਾ ਜ਼ਿਲ੍ਹਿਆਂ ਵਿੱਚ 25 ਹਜ਼ਾਰ ਬੋਰੀ ਚੌਲਾਂ ਦੀ ਫੜੀ ਗਈ। ਅਕਤੂਬਰ ਵਿੱਚ ਸੰਗਰੂਰ ਵਿੱਚ 15 ਹਜ਼ਾਰ ਬੋਰੀਆਂ ਝੋਨੇ ਦੀਆਂ ਫੜੀਆਂ ਗਈਆਂ। ਸ਼ੰਭੂ ਤੋਂ ਟਰੱਕਾਂ ਵਿੱਚ 14 ਹਜ਼ਾਰ ਬੋਰੀਆਂ ਝੋਨੇ ਦੀਆਂ ਫੜੀਆਂ ਗਈਆਂ, ਜੋ ਦੂਜੇ ਰਾਜਾਂ ਤੋਂ ਸਸਤੇ ਭਾਅ ਲਿਆ ਕੇ ਪੰਜਾਬ ਵਿੱਚ ਵੇਚਿਆ ਜਾਂਦਾ ਸੀ। ਖੰਨਾ ਵਿੱਚ ਵੀ 5 ਹਜ਼ਾਰ ਬੋਰੀ ਝੋਨਾ ਫੜਿਆ ਗਿਆ, ਜੋ ਬਿਹਾਰ ਤੋਂ ਖਰੀਦਿਆ ਗਿਆ ਸੀ। ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਝੋਨੇ ਦੀ ਖਰੀਦ ਵਿੱਚ ਫਰਜ਼ੀ ਬਿ¦ਿਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੱਟੀ ਮੰਡੀ ਵਿੱਚ ਹੁਣ ਸਿਰਫ਼ 2000 ਮੀਟਰਿਕ ਟਨ ਝੋਨਾ ਹੋਰ ਆਉਣ ਦਾ ਅਨੁਮਾਨ ਹੈ।


