- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਅਮਰੀਕੀ ਚੋਣਾਂ ‘ਚ ਦਖਲ ਦੇਣ ਵਾਲੇ ਦੇਸ਼ਾਂ ‘ਤੇ ਲਾ ਸਕਦੇ ਹਨ ਬੈਨ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਇਕ ਸ਼ਾਸਕੀ ਆਦੇਸ਼ ‘ਤੇ ਹਸਤਾਖਰ ਕਰ ਸਕਦੇ ਹਨ ਜੋ ਅਮਰੀਕੀ ਚੋਣਾਂ ‘ਚ ਦਖਲਅੰਦਾਜ਼ੀ ਦੀ ਕੋਸ਼ਿਸ਼ ਕਰਨ ਵਾਲੇ ਦੇਸ਼ਾਂ ਜਾਂ ਵਿਦੇਸ਼ੀ ਨਾਗਰਿਕਾਂ ਖਿਲਾਫ ਪਾਬੰਦੀਆਂ ਲਾਉਣ ਦੀ ਇਜਾਜ਼ਤ ਦਿੰਦਾ ਹੈ। ਮੀਡੀਆ ‘ਚ ਆਈ ਖਬਰ ‘ਚ ਇਹ ਜਾਣਕਾਰੀ ਦਿੱਤੀ ਗਈ। ਅਮਰੀਕਾ ‘ਚ 2016 ‘ਚ ਹੋਈਆਂ ਰਾਸ਼ਟਰਪਤੀ ਚੋਣਾਂ ‘ਚ ਰੂਸੀ ਦਖਲਅੰਦਾਜ਼ੀ ਹੋਣ ਦੇ ਸ਼ੱਕ ਵਿਚਾਲੇ ਇਹ ਕਦਮ ਚੁਕਿਆ ਜਾ ਰਿਹਾ ਹੈ। ਅਮਰੀਕੀ ਖੁਫੀਆ ਏਜੰਸੀਆ ਦਾ ਮੰਨਣਾ ਹੈ ਕਿ ਰੂਸ ਇਸ ਸਾਲ ਹੋਣ ਵਾਲੀਆਂ ਮਿਡ-ਟਰਮ ਚੋਣਾਂ (ਨਵੰਬਰ ‘ਚ ਹੋਣ ਵਾਲੀਆਂ ਚੋਣਾਂ) ਅਤੇ 2020 ਦੀਆਂ ਰਾਸ਼ਟਰਪਤੀ ਚੋਣਾਂ ‘ਚ ਵੀ ਫਿਰ ਤੋਂ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰੇਗਾ। ਟਰੰਪ ਬੁੱਧਵਾਰ ਤੱਕ ਇਸ ਸੰਬੰਧ ‘ਚ ਇਕ ਸ਼ਾਸਕੀ ਆਦੇਸ਼ ‘ਤੇ ਹਸਤਾਖਰ ਕਰ ਸਕਦੇ ਹਨ। ਆਦੇਸ਼ ਦੀ ਜਾਣਕਾਰੀ ਰੱਖਣ ਵਾਲੇ ਇਕ ਅਮਰੀਕੀ ਅਧਿਕਾਰੀ ਨੇ ਇਸ ਨੂੰ ਵਿਦੇਸ਼ੀ ਵਿਰੋਧੀਆਂ ਦੀ ਦਖਲਅੰਦਾਜ਼ੀ ਨੂੰ ਰੋਕਣ ਦੇ ਜ਼ਰੂਰੀ ਪ੍ਰਬੰਧਾਂ ‘ਚ ਇਕ ਹੋਰ ਕਦਮ ਦੇ ਤੌਰ ‘ਤੇ ਪਰਿਭਾਸ਼ਤ ਕੀਤਾ। ਅਖਬਾਰ ਨੇ ਅਧਿਕਾਰੀ ਦੇ ਹਵਾਲੇ ਨੂੰ ਕਿਹਾ ਕਿ ਇਹ ਇਕ ਹੱਲ ਨਹੀਂ ਹੈ ਬਲਕਿ ਇਹ ਰਾਸ਼ਟਰਪਤੀ ਦੇ ਬਿਆਨ ਨੂੰ ਸਪੱਸ਼ਟ ਕਰਦਾ ਹੈ ਕਿ ਇਸ ਤਰ੍ਹਾਂ ਦੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਦੇ ਲਈ ਸਜ਼ਾ ਮਿਲੇਗੀ।


