- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਵਿਲੀਅਮ ਬਰ ਨੂੰ ਕੀਤਾ ਨਵਾਂ ਅਟਾਰਨੀ ਜਨਰਲ ਨਾਮਜ਼ਦ
ਵਾਸ਼ਿੰਗਟਨ – ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਰੂੜੀਵਾਦੀ ਵਕੀਲ ਵਿਲੀਅਮ ਬਰ ਨੂੰ ਅਟਾਰਨੀ ਜਨਰਲ ਨਾਮਜ਼ਦ ਕੀਤਾ ਹੈ, ਜੋ ਵਿਧੀ ਵਿਭਾਗ ਦੀ ਅਗਵਾਈ ਕਰਨਗੇ। ਬਰ ਮਰਹੂਮ ਜਾਰਜ ਐੱਚ. ਵਿਲੀਅਮ ਬੁਸ਼ ਦੇ ਪ੍ਰਸ਼ਾਸਨ ‘ਚ ਅਟਾਰਨੀ ਜਨਰਲ ਰਹਿ ਚੁੱਕੇ ਹਨ। ਬਰ, ਜੈੱਫ ਸੈਸ਼ਨਸ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਟਰੰਪ ਨੇ ਪਿਛਲੇ ਮਹੀਨੇ ਅਸਤੀਫਾ ਦੇਣ ਲਈ ਹੱਲਾਸ਼ੇਰੀ ਦਿੱਤੀ ਸੀ। ਟਰੰਪ ਨੇ ਕਿਹਾ ਕਿ ਬਰ ਇਕ ਸ਼ਾਨਦਾਰ ਵਿਅਕਤੀ ਹਨ, ਸ਼ਾਨਦਾਰ ਸ਼ਖਸੀਅਤ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਮੇਰੀ ਪਹਿਲੀ ਪਸੰਦ ਸਨ… ਰੀਪਬਲਿਕਨ ਉਨ੍ਹਾਂ ਦਾ ਸਨਮਾਨ ਕਰਦੇ ਹਨ, ਡੈਮੋਕ੍ਰੇਟਿਕ ਉਨ੍ਹਾਂ ਦਾ ਸਨਮਾਨ ਕਰਦੇ ਹਨ।


