- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਪ੍ਰਸ਼ਾਸਨ ਵੱਲੋਂ H-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਤੈਅ ਨਹੀਂ
ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਲਈ ਕੰਮ ਕਰਨ ਦੀ ਇਜਾਜ਼ਤ ਦੇਣ ਦਾ ਅਧਿਕਾਰ ਰੱਦ ਕਰਨ ਦੇ ਫੈਸਲੇ ਨੂੰ ਹਾਲੇ ਅੰਤਿਮ ਰੂਪ ਨਹੀਂ ਦਿੱਤਾ ਹੈ। ਕਿਉਂਕਿ ਇਸ ਸਬੰਧ ਵਿਚ ਨਿਯਮ ਨਿਰਧਾਰਨ ਪ੍ਰਕਿਰਿਆ ਪੂਰੀ ਨਹੀਂ ਹੋਈ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐੱਚ-4 ਵੀਜ਼ਾ ਐੱਚ-1 ਵੀਜ਼ਾ ਧਾਰਕਾਂ ਦੇ ਪਤੀ-ਪਤਨੀਆਂ ਨੂੰ ਜਾਰੀ ਕੀਤਾ ਜਾਂਦਾ ਹੈ। ਉੱਚ ਕੌਸ਼ਲ ਵਾਲੇ ਪੇਸ਼ੇਵਰ ਐੱਚ-1ਬੀ ਵੀਜ਼ਾ ਧਾਰਕਾਂ ਵਿਚ ਵੱਡੀ ਗਿਣਤੀ ਭਾਰਤੀਆਂ ਦੀ ਹੈ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ (ਯੂ.ਐੱਸ.ਸੀ.ਆਈ.ਐੱਸ.) ਸਾਰੇ ਰੋਜ਼ਗਾਰ ਆਧਾਰਿਤ ਵੀਜ਼ਾ ਪ੍ਰੋਗਰਾਮਾਂ ਦੀ ਸਮੀਖਿਆ ਕਰ ਰਿਹਾ ਹੈ। ਜਿਸ ਵਿਚ ਐੱਚ-4 ਵੀਜ਼ਾ ਜਾਂ ਕੰਮ ਕਰਨ ਦੀ ਇਜਾਜ਼ਤ ਦੇਣ ਵਾਲਾ ਕਾਰਡ ਸ਼ਾਮਲ ਹੈ। ਓਬਾਮਾ ਪ੍ਰਸ਼ਾਸਨ ਵਿਚ ਕੁਝ ਐੱਚ-4 ਵੀਜ਼ਾ ਧਾਰਕਾਂ ਨੂੰ ਨੌਕਰੀ ਕਰਨ ਦੀ ਇਜਾਜ਼ਤ ਪ੍ਰਾਪਤ ਸੀ। ਸੱਤਾ ਵਿਚ ਆਉਣ ਦੇ ਤੁਰੰਤ ਬਾਅਦ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਦੀ ਅਜਿਹੇ ਨਿਯਮ ਨੂੰ ਰੱਦ ਕਰਨ ਦੀ ਯੋਜਨਾ ਹੈ। ਫਿਲਹਾਲ ਪ੍ਰਸਤਾਵਿਤ ਨਿਯਮ ਦੀ ਰਸਮੀ ਤੌਰ ‘ਤੇ ਸੂਚਨਾ ਨਹੀਂ ਦਿੱਤੀ ਗਈ ਅਤੇ ਟਰੰਪ ਪ੍ਰਸ਼ਾਸਨ ਨੇ ਪਿਛਲੇ ਦੋ ਸਾਲ ਵਿਚ ਕਈ ਵਾਰ ਨੋਟੀਫਿਕੇਸ਼ਨ ਵਿਚ ਦੇਰੀ ਕੀਤੀ।


