- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਵੱਲੋਂ ਨਵਾਂ ਕੌਮੀ ਸੁਰੱਖਿਆ ਸਲਾਹਕਾਰ ਨਿਯੁਕਤ
ਅਮਰੀਕੀ ਸਦਰ ਡੋਨਲਡ ਟਰੰਪ ਨੇ ਬੰਧਕਾਂ ਬਾਰੇ ਆਪਣੇ ਮੁੱਖ ਵਾਰਤਾਕਾਰ ਰੌਬਰਟ ਓਬ੍ਰਾਇਨ ਨੂੰ ਨਵਾਂ ਕੌਮੀ ਸੁਰੱਖਿਆ ਸਲਾਹਕਾਰ ਥਾਪਿਆ ਹੈ। ਉਹ ਜੌਹਨ ਬੋਲਟਨ ਦੀ ਥਾਂ ਲੈਣਗੇ, ਜਿਸ ਨੂੰ ਵਿਦੇਸ਼ ਨੀਤੀ ’ਚ ਵੱਖਰੇਵਿਆਂ ਕਰਕੇ ਟਰੰਪ ਨੇ ਪਿਛਲੇ ਹਫ਼ਤੇ ਬਾਹਰ ਦਾ ਰਾਹ ਵਿਖਾ ਦਿੱਤਾ ਸੀ। ਟਰੰਪ ਨੇ ਇਕ ਟਵੀਟ ’ਚ ਕਿਹਾ ਕਿ ਓਬ੍ਰਾਇਨ, ਜੋ ਵਿਦੇਸ਼ ਵਿਭਾਗ ’ਚ ਬੰਧਕ ਮਾਮਲਿਆਂ ਬਾਰੇ ਵਿਸ਼ੇਸ਼ ਏਲਚੀ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਨਵੇਂ ਐੱਨਐੱਸਏ ਦੀ ਭੂਮਿਕਾ ਲਈ ਚੁਣਿਆ ਹੈ। ਓਬ੍ਰਾਇਨ, ਰਾਸ਼ਟਰਪਤੀ ਵਜੋਂ ਟਰੰਪ ਦੇ ਕਾਰਜਕਾਲ ਦੌਰਾਨ ਚੌਥੇ ਕੌਮੀ ਸੁਰੱਖਿਆ ਸਲਾਹਕਾਰ ਹਨ। ਵ੍ਹਾਈਟ ਹਾਊਸ ਮੁਤਾਬਕ ਐੱਨਐੱਸਏ ਦੇ ਅਹੁਦੇ ਲਈ ਰਾਸ਼ਟਰਪਤੀ ਨੇ ਪੰਜ ਨਾਂਅ ਸ਼ਾਰਟ ਲਿਸਟ ਕੀਤੇ ਸਨ। ਬੋਲਟਨ ਤੋਂ ਪਹਿਲਾਂ ਮਾਈਕਲ ਫੈਲਿਨ ਤੇ ਐੱਚ.ਆਰ. ਮੈਕਮਾਸਟਰ ਦੀ ਛੁੱਟੀ ਕੀਤੀ ਜਾ ਚੁੱਕੀ ਹੈ।


