- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀ-20: ਭਾਰਤ ‘ਏ’ ਮਹਿਲਾ ਟੀਮ ਦੀ ਜਿੱਤ
ਮੁੰਬਈ – ਸਮ੍ਰਿਤੀ ਮੰਧਾਨਾ ਅਤੇ ਹਰਮਨਪ੍ਰੀਤ ਕੌਰ ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਭਾਰਤ ‘ਏ’ ਮਹਿਲਾ ਟੀਮ ਨੇ ਤਿੰਨ ਮੈਚਾਂ ਦੀ ਟੀ-20 ਕ੍ਰਿਕਟ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਅੱਜ ਆਸਟਰੇਲੀਆ ‘ਏ’ ਟੀਮ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ ਇਸ ਜਿੱਤ ਨਾਲ ਹੀ ਮਹਿਲਾ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆ ‘ਏ’ ਨੇ 20 ਓਵਰਾਂ ਵਿੱਚ ਛੇ ਵਿਕਟਾਂ ’ਤੇ 160 ਦੌੜਾਂ ਬਣਾਈਆਂ। ਹੀਥਰ ਗ੍ਰਾਹਮ ਨੇ 43 ਦੌੜਾਂ ਦੀ ਪਾਰੀ ਖੇਡੀ। ਭਾਰਤੀ ਟੀਮ ਨੇ ਇੱਕ ਓਵਰ ਬਾਕੀ ਰਹਿੰਦਿਆਂ ਛੇ ਵਿਕਟਾਂ ’ਤੇ 163 ਦੌੜਾਂ ਬਣਾ ਲਈਆਂ। ਮੰਧਾਨਾ ਨੇ 40 ਗੇਂਦਾਂ ਵਿੱਚ 72 ਦੌੜਾਂ ਅਤੇ ਹਰਮਨਪ੍ਰੀਤ ਕੌਰ ਨੇ 39 ਗੇਂਦਾਂ ਵਿੱਚ 45 ਦੌੜਾਂ ਬਣਾਈਆਂ। ਭਾਰਤ ਨੇ ਜੇਮੀਮਾ ਰੌਡਰਿਗਜ਼ (ਚਾਰ) ਅਤੇ ਵਿਕਟਕੀਪਰ ਤਾਨੀਆ ਭਾਟੀਆ (ਸਿਫ਼ਰ) ਦੀਆਂ ਵਿਕਟਾਂ ਛੇਤੀ ਗੁਆ ਲਈਆਂ ਸਨ।


