- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀ20 ਭਾਰਤ ਨੇ ਇੰਗਲੈਂਡ ਨੂੰ ਹਰਾਇਆ
ਅਹਿਮਦਾਬਾਦ – ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿੱਚ ਅੱਜ ਖੇਡੇ ਗਏ ਚੌਥੇ ਟੀ20 ਕ੍ਰਿਕਟ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਲੜੀ 2-2 ਨਾਲ ਬਰਾਬਰ ਕਰ ਲਈ ਹੈ। ਭਾਰਤ ਵੱਲੋਂ ਗੇਂਦਬਾਜ਼ ਸ਼ਰਦੁਲ ਠਾਕੁਰ ਨੇ 42 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਇਓਨ ਮੋਰਗਨ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਅੱਠ ਵਿਕਟਾਂ ਦੇ ਨੁਕਸਾਨ ’ਤੇ 185 ਦੌੜਾਂ ਬਣਾਈਆਂ। ਭਾਰਤ ਵੱਲੋਂ ਸੂਰਿਆ ਕੁਮਾਰ ਯਾਦਵ ਨੇ 57 ਤੇ ਸ਼੍ਰੇਅਸ ਅੱਈਅਰ ਨੇ 37 ਦੌੜਾਂ ਬਣਾਈਆਂ। ਇਸੇ ਦੌਰਾਨ ਰੋਹਿਤ ਸ਼ਰਮਾ ਨੇ 12 ਦੌੜਾਂ ਬਣਾਈਆਂ ਤੇ ਟੀ20 ਕ੍ਰਿਕਟ ਵਿੱਚ 9000 ਦੌੜਾਂ ਪੂਰੀਆਂ ਕਰ ਕੇ ਭਾਰਤ ਦੇ ਦੂਜੇ ਤੇ ਦੁਨੀਆਂ ਦੇ ਨੌਵੇਂ ਬੱਲੇਬਾਜ਼ ਬਣ ਗਏ।


