- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਟ੍ਰੇਡ ਵਾਰ’ ਵਿਚਾਲੇ ਅਮਰੀਕਾ ਤੇ ਚੀਨ ਦੇ ਵਿਦੇਸ਼ ਮੰਤਰੀਆਂ ਨੇ ਕੀਤੀ ਮੁਲਾਕਾਤ
ਵਾਸ਼ਿੰਗਟਨ – ਅਮਰੀਕਾ ਅਤੇ ਚੀਨ ਵਿਚਾਲੇ ਟ੍ਰੇਡ ਵਾਰ ਦੇ ਵਧਣ ਅਤੇ ਬੀਜਿੰਗ ਵੱਲੋਂ ਦੱਖਣੀ ਚੀਨ ਸਾਗਰ ‘ਚ ਫੌਜੀ ਮੌਜੂਦਗੀ ‘ਚ ਵਾਧੇ ਨੂੰ ਲੈ ਕੇ ਤਣਾਅ ਵਿਚਾਲੇ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸੋਮਵਾਰ ਨੂੰ ਇਥੇ ਮੁਲਾਕਾਤ ਕੀਤੀ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਤੋਂ ਆਉਣ ਵਾਲੀਆਂ ਚੀਜ਼ਾਂ ‘ਤੇ ਹੋਰ ਸ਼ੁਲਕ ਲਾ ਦਿੱਤਾ ਸੀ ਅਤੇ ਮੰਗ ਕੀਤੀ ਸੀ ਕਿ ਬੀਜਿੰਗ 355 ਅਰਬ ਡਾਲਰ ਦਾ ਵਪਾਰ ਘਾਟਾ ਘੱਟ ਕਰੇ। ਇਸ ਤੋਂ ਬਾਅਦ ਅਮਰੀਕਾ ਅਤੇ ਚੀਨ ਵਿਚਾਲੇ ਜੂਨ ਤੋਂ ਟ੍ਰੇਡ ਵਾਰ ਛਿੜੀ ਹੋਈ ਹੈ।
ਚੀਨ ਨੇ ਵੀ ਅਮਰੀਕਾ ਤੋਂ ਆਉਣ ਵਾਲੀਆਂ ਚੀਜ਼ਾਂ ‘ਤੇ ਜਵਾਬੀ ਸ਼ੁਲਕ ਲਾ ਦਿੱਤਾ ਅਤੇ ਉਦੋਂ ਤੋਂ ਉਹ ਇਕ-ਦੂਜੇ ਦੇ ਦੇਸ਼ ਤੋਂ ਆਉਣ ਵਾਲੀਆਂ ਚੀਜ਼ਾਂ ‘ਤੇ ਅਰਬਾਂ ਡਾਲਰ ਦਾ ਹੋਰ ਸ਼ੁਲਕ ਲਾ ਚੁੱਕੇ ਹਨ। ਚੀਨ ਦੀ ਯਾਤਰਾ ‘ਤੇ ਆਏ ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਅਤੇ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਸੀਨੀਅਰ ਅਧਿਕਾਰੀ ਨਾਲ ਦੋਹਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ‘ਤੇ 5 ਘੰਟੇ ਲੰਬੀ ਗੱਲਬਾਤ ਕੀਤੀ।
ਪੋਂਪੀਓ ਪੂਰਬੀ ਏਸ਼ੀਆ ਦੀ ਮੌਜੂਦਾ ਯਾਤਰਾ ਦੇ ਆਖਰੀ ਪੜਾਅ ‘ਚ ਚੀਨ ਪਹੁੰਚੇ ਹਨ। ਉਹ ਆਪਣੀ ਯਾਤਰਾ ਦੌਰਾਨ ਦੱਖਣੀ ਕੋਰੀਆ, ਉੱਤਰੀ ਕੋਰੀਆ ਅਤੇ ਜਾਪਾਨ ਜਾ ਚੁੱਕੇ ਹਨ। ਸਰਕਾਰੀ ਟੀ. ਵੀ. ਨੇ ਉਨ੍ਹਾਂ ਵਿਚਾਲੇ ਦੀ ਚਰਚਾ ਨੂੰ ਆਮ ਦੱਸਿਆ ਹੈ ਕਿਉਂਕਿ ਸ਼ੁਰੂਆਤੀ ਟਿੱਪਣੀ ‘ਚ ਦੋਹਾਂ ਨੇ ਵੱਡੇ ਬਿਆਨ ਦਿੱਤੇ।


