- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟ੍ਰੈਫਿਕ ਸਮੱਸਿਆ ਦੇ ਹੱਲ ਲਈ ਬਲੌਂਗੀ ਵਾਲੇ ਪੁਲ ਨੂੰ ਚੌੜਾ ਕਰੇ ਗਮਾਡਾ : ਬੇਦੀ
ਐਸ ਏ ਐਸ ਨਗਰ – ਨਗਰ ਨਿਗਮ ਮੁਹਾਲੀ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ (ਜੋ ਸ਼ਹਿਰ ਦੇ ਲੋਕ ਮਸਲਿਆਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ) ਨੇ ਪਿੰਡ ਬਲੌਂਗੀ ਨੇੜਿਉਂ ਲੰਘਦੀ ਪਟਿਆਲਾ ਕੀ ਰਾਓ ਨਦੀ ਵਾਲੇ ਪੁਲ਼ ਨੂੰ ਚੌੜਾ ਕਰਕੇ ਇੱਥੇ ਦੋਹਰਾ ਪੁਲ ਬਣਾਉਣ ਦੀ ਮੰਗ ਕੀਤੀ ਹੈ ਤਾਂ ਜੋ ਇੱਥੇ ਪੇਸ਼ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ| ਉਹਨਾਂ ਵਲੋਂ ਇਸ ਸਬੰਧੀ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਪੱਤਰ ਵੀ ਲਿਖਿਆ ਗਿਆ ਹੈ| ਆਪਣੇ ਪੱਤਰ ਵਿੱਚ ਕੌਂਸਲਰ ਬੇਦੀ ਨੇ ਲਿਖਿਆ ਹੈ ਕਿ ਖਰੜ ਵਾਲੇ ਪਾਸਿਉਂ ਆਉਣ ਜਾਣ ਸਮੇਂ ਬਲੌਂਗੀ ਸ਼ਹਿਰ ਮੁਹਾਲੀ ਦਾ ਪ੍ਰਵੇਸ਼ ਦੁਆਰ ਹੈ| ਇਸ ਪੁਲ਼ ਦੀ ਖਸਤਾ ਹਾਲਤ ਅਤੇ ਪੁਲ ਦੇ ਤੰਗ ਹੋਣ ਕਾਰਨ ਇੱਥੇ ਹਰ ਵੇਲੇ ਟ੍ਰੈਫਿਕ ਜਾਮ ਲੱਗਣ ਦੀ ਸਥਿਤੀ ਬਣੀ ਰਹਿੰਦੀ ਹੈ ਅਤੇ ਇਸਦਾ ਬਾਹਰੀ ਲੋਕਾਂ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ| ਉਹਨਾਂ ਕਿਹਾ ਕਿ ਭਾਵੇਂ ਕੁਝ ਸਮਾਂ ਪਹਿਲਾਂ ਪ੍ਰਸ਼ਾਸਨ ਵੱਲੋਂ ਇਸ ਪੁਲ ਵਾਲੀ ਸੜਕ ਦੀ ਮੁਰੰਮਤ ਕੀਤੀ ਗਈ ਸੀ ਪ੍ਰੰਤੂ ਉਸ ਮੁਰੰਮਤ ਉਤੇ ਖਰਚ ਕੀਤੇ ਗਏ ਲੱਖਾਂ ਰੁਪਏ ਵੀ ਮਿੱਟੀ ਹੋ ਗਏ ਹਨ| ਪੁਲ ਦੇ ਦੋਵੇਂ ਪਾਸਿਉਂ ਸੜਕ ਉਚੀ ਹੋਣ ਕਾਰਨ ਬਾਰਿਸ਼ ਦੇ ਦਿਨਾਂ ਵਿਚ ਪਾਣੀ ਪੁਲ ਤੇ ਖੜ੍ਹ ਜਾਂਦਾ ਹੈ ਜਿਸ ਕਾਰਨ ਟ੍ਰੈਫਿਕ ਲੰਘਣੀ ਮੁਸ਼ਕਿਲ ਹੋ ਜਾਂਦੀ ਹੈ ਇਸ ਲਈ ਇਸ ਸਮੱਸਿਆ ਦੇ ਹਲ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ| ਉਨ੍ਹਾਂ ਸੀ.ਏ. ਗਮਾਡਾ ਕੋਲੋਂ ਮੰਗ ਕੀਤੀ ਕਿ ਬਲੌਂਗੀ ਵਾਲੇ ਪੁਲ਼ ਨੂੰ ਡਬਲ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ ਤਾਂ ਜੋ ਇਸ ਪੁਲ਼ ਉਤੇ ਟ੍ਰੈਫ਼ਿਕ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ ਅਤੇ ਸ਼ਹਿਰ ਮੁਹਾਲੀ ਦੇ ਪ੍ਰਵੇਸ਼ ਦੁਆਰ ਦੀ ਹਾਲਤ ਵੀ ਵਧੀਆ ਹੋ ਸਕੇ|


